October 9, 2026, 9:40 pm
----------- Advertisement -----------
HomeNewsBreaking News99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਈ ਅਹਿਮ ਅੰਕੜੇ ਸਾਂਝੇ ਕੀਤੇ ਹਨ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕੀਤੇ ਗਏ ਹਨ ਤੇ ਸਕੂਲਾਂ ‘ਚ ਵਿਦਿਆਰਥੀਆਂ ਲਈ ਅਨੇਕਾ ਪ੍ਰਕਾਰ ਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਮੰਤਰੀ ਬੈਂਸ ਨੇ ਦੱਸਿਆ ਕਿ ਲਗਭਗ 20,000 ਸਰਕਾਰੀ ਸਕੂਲਾਂ (ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ) ‘ਚ ਪਹਿਲਾਂ ਬਾਹਰੀ ਦੀਵਾਰਾਂ, ਵਾਸ਼ਰੂਮ (ਪਖਾਨੇ), ਪੀਣ ਵਾਲੇ ਪਾਣੀ ਤੇ ਡੈਸਕ ਵਰਗੀਆਂ ਮੁਢਲੀਆਂ ਸਹੂਲਤਾਂ ਦੀ ਘਾਟ ਸੀ। ਹੁਣ 99.99 ਫੀਸਦੀ ਸਕੂਲਾਂ ‘ਚ ਬਾਹਰੀ ਦੀਵਾਰਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਦੇ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਖਰੇ ਵਾਸ਼ਰੂਮ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਕੂਲ ‘ਚ ਵਿਦਿਆਰਥੀਆਂ ਲਈ ਡੈਸਕ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਯਕੀਨੀ ਬਣਾਈ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁਤਾਬਕ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 9,000 ਨਵੇਂ ਕਲਾਸ ਰੂਮ, ਲੈਬਾਂ, ਸਟਾਫ਼ ਰੂਮ ਤੇ ਮਲਟੀਪਰਪਸ ਹਾਲ ਆਦਿ ਬਣਾਏ ਗਏ ਹਨ। ਇਸ ਤੋਂ ਇਲਾਵਾ 10,000 ਤੋਂ ਵੱਧ ਸਕੂਲਾਂ ‘ਚ ਆਧੁਨਿਕ ਇੰਟਰਐਕਟਿਵ ਪੈਨਲ ਸਥਾਪਿਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...