November 26, 2026, 9:42 am
----------- Advertisement -----------
HomeNewsBreaking Newsਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

Published on

----------- Advertisement -----------


ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਹ ਇੱਕ ਟਾਊਨਹਾਊਸ ਕੰਪਲੈਕਸ ਵਿੱਚ ਆਪਣੀ ਦੋਸਤ ਨੂੰ ਮਿਲਣ ਗਈ ਸੀ। ਅਗਲੀ ਸਵੇਰ, ਉਸੇ ਸਥਾਨ ‘ਤੇ ਗੋਲੀਬਾਰੀ ਦੀ ਰਿਪੋਰਟ ਮਿਲੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੜਕੀ ਨੂੰ ਗੰਭੀਰ ਹਾਲਤ ਵਿੱਚ ਪਾਇਆ, ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਗੁਆਂਢੀਆਂ ਨੇ ਉਸਦੀ ਮੌਤ ਤੋਂ ਪਹਿਲਾਂ ਘਰ ਤੋਂ ਚੀਕਾਂ ਅਤੇ ਰੋਣ ਦੀਆਂ ਆਵਾਜ਼ਾਂ ਸੁਣਨ ਦੀ ਰਿਪੋਰਟ ਦਿੱਤੀ। ਐਡਮਿੰਟਨ ਪੁਲਿਸ ਸੇਵਾ ਦੇ ਕਤਲ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਸ਼ੱਕੀ ਦੀ ਪਛਾਣ ਜਾਂ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। 

ਇਹ ਘਟਨਾ 139 ਐਵੇਨਿਊ ਅਤੇ 32 ਸਟਰੀਟ ਦੇ ਨੇੜੇ ਵਾਪਰੀ। ਪੁਲਿਸ ਨੂੰ 16 ਅਗਸਤ ਨੂੰ ਸਵੇਰੇ 6:50 ਵਜੇ ਗੋਲੀਬਾਰੀ ਦੀ ਰਿਪੋਰਟ ਮਿਲੀ। ਪਰਿਵਾਰ ਨੇ ਮ੍ਰਿਤਕ ਦੀ ਪਛਾਣ ਜੈਜ਼ਮੀਨ ਡੇਜ਼ੀ ਵਜੋਂ ਕੀਤੀ। ਉਹ ਆਪਣੀ ਮਾਂ ਅਤੇ ਦੋ ਛੋਟੇ ਭੈਣ-ਭਰਾਵਾਂ ਨਾਲ ਰਹਿੰਦੀ ਸੀ। ਜਾਂਚ ਤੋਂ ਪਤਾ ਲੱਗਾ ਕਿ ਜੈਜ਼ਮੀਨ ਉਸ ਘਰ ਵਿੱਚ ਨਹੀਂ ਰਹਿੰਦੀ ਸੀ ਜਿੱਥੇ ਇਹ ਘਟਨਾ ਵਾਪਰੀ ਸੀ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਗੁਆਂਢੀਆਂ ਨੇ ਕਿਹਾ ਕਿ ਉਹ ਇੱਕ ਦੋਸਤ ਨੂੰ ਮਿਲਣ ਆਈ ਸੀ। ਉਸਦੀ ਦੋਸਤ ਦਾ ਪਰਿਵਾਰ ਲਗਭਗ ਦੋ ਮਹੀਨੇ ਪਹਿਲਾਂ ਹੀ ਉੱਥੇ ਰਹਿਣ ਆਇਆ ਸੀ। ਇੱਕ ਗੁਆਂਢੀ ਨੇ ਕਿਹਾ ਦੋ ਉੱਚੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਸਨ, ਜਿਸ ਤੋਂ ਬਾਅਦ ਇੱਕ ਕੁੜੀ ਦੀ ਚੀਕਣ ਅਤੇ ਰੋਣ ਦੀ ਆਵਾਜ਼ ਆਈ। ਪੁਲਿਸ ਨੇ ਜੈਜ਼ਮੀਨ ਦੀ ਮੌਤ ਨਾਲ ਇਨ੍ਹਾਂ ਗੱਲਾਂ ਪੁਸ਼ਟੀ ਨਹੀਂ ਕੀਤੀ ਹੈ। ਘਟਨਾ ਤੋਂ ਪਹਿਲਾਂ ਦਰਵਾਜ਼ੇ ਦੀ ਘੰਟੀ ਵਾਲੇ ਕੈਮਰੇ ‘ਤੇ ਰਿਕਾਰਡ ਕੀਤੇ ਗਏ ਝਗੜੇ ਅਤੇ ਧਮਕੀਆਂ ਦੇ ਦਾਅਵੇ ਵੀ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...