October 9, 2026, 10:51 am
----------- Advertisement -----------
HomeNewsBreaking Newsਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ...

ਖੇਡ ਮੈਦਾਨਾਂ ‘ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਚੰਡੀਗੜ੍ਹ; 19 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...