November 26, 2026, 9:34 am
----------- Advertisement -----------
HomeNewsBreaking Newsਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ...

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ 

Published on

----------- Advertisement -----------

ਚੰਡੀਗੜ੍ਹ 19 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।”

ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।”

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ ‘ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ, “(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ, ਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ ‘ਤੇ ਉੱਤਰ ਆਏ ਹਨ।”

ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, “ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈ, ਤਾਂ ਉਹ ਸਾਡੇ ਕੰਮਾਂ ‘ਤੇ ਗੱਲ ਕਰਨ, ਝੂਠੇ ਇਲਜ਼ਾਮਾਂ ‘ਤੇ ਨਹੀਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...