October 9, 2026, 8:33 am
----------- Advertisement -----------
HomeNewsBreaking Newsਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

Published on

----------- Advertisement -----------

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਵਲੋਂ ਆਪਣੇ ਜੀਜੇ ਦਾ ਕਥਿਤ ਤੌਰ ’ਤੇ ਚਾਕੂ ਅਤੇ ਰਾਡ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਕਤਲ ਤੋਂ ਬਾਅਦ ਮੁਲਜ਼ਮ ਪ੍ਰਦੀਪ ਸਿੰਘ ਅਤੇ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੀ ਪਤਨੀ ਰਮਨਦੀਪ ਕੌਰ, ਜੋ ਸੈਕਟਰ-66 ਦੀ ਰਹਿਣ ਵਾਲੀ ਹੈ, ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਜ਼ਮੀਨ-ਜਾਇਦਾਦ ਉਸ ਦੀ ਮਾਤਾ ਸਵਰਨਜੀਤ ਕੌਰ ਦੇ ਨਾਮ ਹੋ ਗਈ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮਾਤਾ ਨੇ ਉਸ ਨੂੰ ਆਪਣੀ ਜਾਇਦਾਦ ਦਾ ਵਾਰਿਸ ਬਣਾਇਆ ਹੋਇਆ ਸੀ, ਜਦਕਿ ਉਸ ਦੇ ਭਰਾ ਪ੍ਰਦੀਪ ਸਿੰਘ ਨੂੰ ਵਾਰਿਸ ਨਹੀਂ ਬਣਾਇਆ ਗਿਆ ਸੀ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪ੍ਰਦੀਪ ਸਿੰਘ ਇਸ ਗੱਲ ਨੂੰ ਲੈ ਕੇ ਰੰਜਿਸ਼ ਰੱਖਦਾ ਸੀ। ਸੈਕਟਰ-87 ਵਿਚ ਸਵਰਨਜੀਤ ਕੌਰ ਦੇ ਨਾਮ ’ਤੇ ਲਗਭਗ ਦੋ ਕਨਾਲ ਜ਼ਮੀਨ ਹੈ, ਜਿੱਥੇ ਸ਼ਿਕਾਇਤਕਰਤਾ ਦੇ ਪਤੀ ਅਮਨਦੀਪ ਸਿੰਘ ਵਲੋਂ ਪ੍ਰਾਪਰਟੀ ਦਾ ਦਫ਼ਤਰ ਅਤੇ ਫਾਰਮ ਹਾਊਸ ਬਣਾਇਆ ਹੋਇਆ ਸੀ। ਰਮਨਦੀਪ ਕੌਰ ਅਨੁਸਾਰ 18 ਅਗਸਤ ਨੂੰ ਸ਼ਾਮ ਉਸ ਦਾ ਭਰਾ ਪ੍ਰਦੀਪ ਸਿੰਘ ਆਪਣੇ ਇਕ ਦੋਸਤ ਨਾਲ ਸੈਕਟਰ-87 ਸਥਿਤ ਦਫ਼ਤਰ ਵਿਚ ਆਇਆ। ਦੋਵਾਂ ਨੇ ਅਮਨਦੀਪ ਸਿੰਘ ਨਾਲ ਵਸੀਅਤ ਵਿਚ ਪ੍ਰਦੀਪ ਦਾ ਨਾਮ ਨਾ ਹੋਣ ਸੰਬੰਧੀ ਬਹਿਸ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪ੍ਰਦੀਪ ਸਿੰਘ ਨੇ ਆਪਣੇ ਕੋਲ ਰੱਖੇ ਚਾਕੂ ਨਾਲ ਅਮਨਦੀਪ ਸਿੰਘ ’ਤੇ ਹਮਲਾ ਕਰ ਦਿੱਤਾ। ਬਿਆਨ ਮੁਤਾਬਕ ਜਾਨ ਬਚਾਉਣ ਲਈ ਅਮਨਦੀਪ ਸਿੰਘ ਦਫ਼ਤਰ ਦੇ ਪਿਛਲੇ ਪਾਸੇ ਵੱਲ ਭੱਜਿਆ, ਪਰ ਪ੍ਰਦੀਪ ਸਿੰਘ ਅਤੇ ਉਸ ਦੇ ਸਾਥੀ ਨੇ ਉਸ ਨੂੰ ਫੜ ਲਿਆ। ਦੋਵਾਂ ਨੇ ਉਸ ’ਤੇ ਹਮਲਾ ਕਰਦਿਆਂ ਚਾਕੂ ਨਾਲ ਗਰਦਨ ਅਤੇ ਸਰੀਰ ’ਤੇ ਵਾਰ ਕੀਤੇ। ਇਸ ਦੌਰਾਨ ਪ੍ਰਦੀਪ ਦੇ ਸਾਥੀ ਵਲੋਂ ਕਥਿਤ ਤੌਰ ’ਤੇ ਹੱਥ ਵਿਚ ਫੜੀ ਰਾਡ ਨਾਲ ਅਮਨਦੀਪ ਸਿੰਘ ਦੇ ਸਿਰ ਅਤੇ ਛਾਤੀ ’ਤੇ ਵੀ ਵਾਰ ਕੀਤੇ ਗਏ। ਜ਼ਖ਼ਮੀ ਅਮਨਦੀਪ ਸਿੰਘ ਨੂੰ ਇਲਾਜ ਲਈ ਨਜ਼ਦੀਕੀ ਵਿਖੇ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਜਾਰੀ ਹੈ।

\

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...