October 8, 2026, 5:53 am
----------- Advertisement -----------
HomeNewsBreaking News1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

Published on

----------- Advertisement -----------

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਨਿਊਜ਼ ਏਜੰਸੀ ANI ਦੇ ਸੂਤਰਾਂ ਮੁਤਾਬਕ ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ। ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਹੇ ਸਨ। 1984 ਦੰਗਿਆਂ ਦੇ ਮਾਮਲੇ ’ਚ ਉਮਰਕੈਦ ਦੀ ਸਜ਼ਾ

ਸੱਜਣ ਕੁਮਾਰ ਨੂੰ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਪੰਜ ਲੋਕਾਂ ਦੀ ਹੱਤਿਆ ਅਤੇ ਹਿੰਸਾ ਨਾਲ ਜੁੜੇ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

ਇਸ ਤੋਂ ਇਲਾਵਾ ਫਰਵਰੀ 2025 ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ 1984 ਦੰਗਾ ਮਾਮਲੇ ਵਿੱਚ ਵੀ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਉਮਰਕੈਦ ਦੀ ਸਜ਼ਾ ਸੁਣਾਈ ਸੀ।

ਕੌਣ ਸੀ ਸੱਜਣ ਕੁਮਾਰ?

ਸੱਜਣ ਕੁਮਾਰ ਕਾਂਗਰਸ ਦੇ ਸੀਨੀਅਰ ਆਗੂ ਰਹੇ ਅਤੇ ਦਿੱਲੀ ਤੋਂ ਲੋਕ ਸਭਾ ਮੈਂਬਰ ਵੀ ਰਹੇ। ਉਹ 1980, 1991 ਅਤੇ 2004 ਵਿੱਚ ਲੋਕ ਸਭਾ ਲਈ ਚੁਣੇ ਗਏ ਸਨ। 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

ਸੱਜਣ ਕੁਮਾਰ ਖ਼ਿਲਾਫ਼ 1984 ਦੇ ਦੰਗਿਆਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੰਬੀ ਕਾਨੂੰਨੀ ਕਾਰਵਾਈ ਚੱਲਦੀ ਰਹੀ। ਜਨਵਰੀ 2026 ਵਿੱਚ ਦਿੱਲੀ ਦੀ ਅਦਾਲਤ ਨੇ ਉਨ੍ਹਾਂ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਹਿੰਸਾ ਨਾਲ ਜੁੜੇ ਇੱਕ ਮਾਮਲੇ ਵਿੱਚ ਬਰੀ ਵੀ ਕੀਤਾ ਸੀ। ਉਸ ਸਮੇਂ ਵੀ ਉਹ ਜੇਲ੍ਹ ਵਿੱਚ ਹੀ ਸਨ।

ਸੱਜਣ ਕੁਮਾਰ ਦੇ ਦੇਹਾਂਤ ਸਬੰਧੀ ਇਹ ਜਾਣਕਾਰੀ ANI ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਅਧਿਕਾਰਤ ਮੈਡੀਕਲ ਬਿਆਨ ਜਾਂ ਹਸਪਤਾਲ ਵੱਲੋਂ ਪੁਸ਼ਟੀ ਦੀ ਜਾਣਕਾਰੀ ਦੀ ਉਡੀਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...