October 8, 2026, 7:23 pm
----------- Advertisement -----------
HomeNewsBreaking Newsਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…' ਕੰਗਨਾ ਰਣੌਤ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

Published on

----------- Advertisement -----------

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ ‘ਤੇ ਜਵਾਬੀ ਹਮਲਾ ਕੀਤਾ ਹੈ। ਕੰਗਨਾ ਨੇ ਹਾਲ ਹੀ ਵਿੱਚ ਭਾਰਤ ਦੀ GenZ ਨੂੰ “ਗਟਰ ਪੀੜ੍ਹੀ” ਕਿਹਾ ਸੀ, ਜਿਸ ‘ਤੇ ਰਾਮਦੇਵ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਨੇ ਅਦਾਕਾਰਾ ਦੀ ਆਲੋਚਨਾ ਕੀਤੀ, ਉਸ ਦੀ ਨਿੱਜੀ ਜਿੰਦਗੀ ‘ਤੇ ਸਵਾਲ ਚੁੱਕੇ ਸਨ। ਕੰਗਨਾ ਨੇ ਹੁਣ ਬਾਬਾ ਰਾਮਦੇਵ ਦੀਆਂ ਟਿੱਪਣੀਆਂ ਦਾ ਜਵਾਬ ਦਿੱਤਾ ਹੈ।

ਕੰਗਨਾ ਦਾ ਰਾਮਦੇਵ ‘ਤੇ ਪਲਟਵਾਰ

ਕੰਗਨਾ ਰਣੌਤ ਨੇ ਰਾਮਦੇਵ ਨੂੰ ਸਲਾਹ ਦਿੱਤੀ ਕਿ ਉਹ ਉਸ ਦੀ ਜਵਾਨੀ ਜਾਂ ਨਿੱਜੀ ਜ਼ਿੰਦਗੀ ਬਾਰੇ ਸੁਪਨੇ ਦੇਖਣਾ ਬੰਦ ਕਰੇ ਅਤੇ ਉਸ ਨੂੰ ਚਰਿੱਤਰ ਬਾਰੇ ਭਾਸ਼ਣ ਨਾ ਦੇਵੇ।

ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇੱਕ ਲੰਮਾ ਨੋਟ ਸਾਂਝਾ ਕਰਕੇ ਬਾਬਾ ਰਾਮਦੇਵ ‘ਤੇ ਸਿੱਧਾ ਹਮਲਾ ਕੀਤਾ। ਉਸਨੇ ਲਿਖਿਆ, “ਬਾਬਾ ਜੀ, ਮੇਰੀ ਜਵਾਨੀ ਜਾਂ ਬੈੱਡਰੂਮ ਬਾਰੇ ਸੁਪਨੇ ਨਾ ਦੇਖੋ। ਕੋਈ ਸਿਰਫ ਅਫਵਾਹਾਂ ਅਤੇ ਗੱਪਾਂ ਦੇ ਆਧਾਰ ‘ਤੇ ਅੰਦਾਜ਼ਾ ਲਗਾ ਸਕਦਾ ਹੈ।”

ਅਦਾਕਾਰਾ ਨੇ ਰਾਮਦੇਵ ਦੀ ਦੁਖਦੀ ਨਸ ਵੀ ਦੱਬ ਦਿੱਤੀ, ਜਦੋਂ ਉਸ ਨੇ ਪਤੰਜਲੀ ਦੇ ਵਿਵਾਦਾਂ ਅਤੇ ਸੁਪਰੀਮ ਕੋਰਟ ਦੀ ਕਾਰਵਾਈ ਦਾ ਹਵਾਲਾ ਦਿੰਤਾ। ਕੰਗਨਾ ਨੇ ਅੱਗੇ ਕਿਹਾ, “ਘੱਟੋ ਘੱਟ ਮੈਨੂੰ ਸੁਪਰੀਮ ਕੋਰਟ ਨੇ ਕਦੇ ਵੀ ਝੂਠੇ ਜਾਂ ਧੋਖਾਧੜੀ ਵਾਲੇ ਡਾਕਟਰੀ ਦਾਅਵਿਆਂ ਲਈ ਫਟਕਾਰ ਤਾਂ ਨਹੀਂ ਹੈ। ਇਹ ਠੋਸ ਤੱਥਾਂ ‘ਤੇ ਅਧਾਰਤ ਹੈ, ਗੱਪਾਂ ਜਾਂ ਅੰਦਾਜ਼ਿਆਂ ‘ਤੇ ਨਹੀਂ। ਇਸ ਲਈ ਮੇਰੇ ਕਿਰਦਾਰ ‘ਤੇ ਮੇਰਾ ਨਿਰਣਾ ਨਾ ਕਰੋ। ਮੇਰਾ ਕਿਰਦਾਰ ਤੁਹਾਡੇ ਨਾਲੋਂ ਕਿਤੇ ਵਧੀਆ ਹੈ, ਅਤੇ ਇੱਥੇ ਕੋਈ ਧੋਖਾਧੜੀ ਨਹੀਂ ਹੈ।”

ਕਿਵੇਂ ਪੈਦਾ ਹੋਇਆ ਵਿਵਾਦ ? 

ਇਹ ਸਾਰਾ ਵਿਵਾਦ ਰਾਮਦੇਵ ਦੇ ਇੱਕ ਇੰਟਰਵਿਊ ਨਾਲ ਸ਼ੁਰੂ ਹੋਇਆ। ਜਦੋਂ ਕੰਗਨਾ ਦੇ GenZ ਨੂੰ “ਗਟਰ ਪੀੜ੍ਹੀ” ਕਹਿਣ ਦੇ ਬਿਆਨ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਅਦਾਕਾਰਾ ਦੇ ਅਤੀਤ ‘ਤੇ ਟਿੱਪਣੀ ਕੀਤੀ। ਰਾਮਦੇਵ ਨੇ ਕਿਹਾ, “ਉਸਦਾ ਬਚਪਨ ਕਿਵੇਂ ਸੀ? ਉਸਦੀ ਜਵਾਨੀ ਕਿਵੇਂ ਸੀ? ਉਸਦੇ ਪਿਛਲੇ ਕੰਮ ਕੀ ਸਨ? ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ।”

ਰਾਮਦੇਵ ਨੇ ਕੰਗਨਾ ਦੇ ਬਿਆਨ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਦੇਸ਼ ਦੇ ਜਵਾਨਾਂ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਭਵਿੱਖ ਨੂੰ Gutter Generation ਕਹਿਣਾ ਇੱਕ ਵਿਗੜੇ ਹੋਏ ਦਿਮਾਗ ਦੀ ਨਿਸ਼ਾਨੀ ਹੈ। ਇਹ ਪੂਰੀ ਤਰ੍ਹਾਂ ਗਲਤ ਹੈ ਅਤੇ ਕੰਗਨਾ ਦੀ ਪਾਰਟੀ (BJP) ਦੇ ਸੀਨੀਅਰ ਮੈਂਬਰਾਂ ਨੂੰ ਇਸ ਬਿਆਨ ਦਾ ਨੋਟਿਸ ਲੈਣਾ ਚਾਹੀਦਾ ਹੈ। ਇਸ ਸਮੇਂ, ਦੋਵਾਂ ਮਸ਼ਹੂਰ ਹਸਤੀਆਂ ਵਿਚਕਾਰ ਇਹ ਤਣਾਅ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਫਿਲਮ ਇੰਡਸਟਰੀ ਦੀਆਂ ਕਈ ਹਸਤੀਆਂ ਦੇ ਨਾਲ-ਨਾਲ ਰਾਜਨੀਤਿਕ ਹਸਤੀਆਂ ਨੇ ਕੰਗਨਾ ਦੀ ਆਲੋਚਨਾ ਕੀਤੀ। ਹਾਲਾਂਕਿ, ਕੰਗਨਾ ਨੇ ਮੁਆਫੀ ਨਹੀਂ ਮੰਗੀ, ਸਗੋਂ ਆਪਣੇ “ਗਟਰ” ਬਿਆਨ ਦਾ ਬਚਾਅ ਕੀਤਾ। ਹਾਲ ਹੀ ਵਿੱਚ, ਬਾਬਾ ਰਾਮਦੇਵ ਨੇ ਵੀ ਕੰਗਨਾ ਦੀ ਆਲੋਚਨਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...