November 26, 2026, 9:18 am
----------- Advertisement -----------
HomeNewsBreaking Newsਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ...

ਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ ਫਿਲਮ 30 ਨੂੰ ਹੋਵੇਗੀ ਰਿਲੀਜ਼

Published on

----------- Advertisement -----------

ਡਿਸਕਵਰੀ ਚੈਨਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਵਿਚ ਬੀਤੇ ਬਚਪਨ ਤੋਂ ਲੈ ਕੇ ਸੰਸਦ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਤੱਕ ਦੇ ਸਫ਼ਰ ‘ਤੇ ਆਧਾਰਿਤ ਇੱਕ ਫ਼ਿਲਮ ਜਲਦ ਰਿਲੀਜ਼ ਕੀਤੀ ਜਾਵੇਗੀ ।

“ਫ਼ਰੌਮ ਸਤੌਜ ਟੂ ਪਾਰਲੀਮੈਂਟ” ਦੇ ਨਾਮ ਹੇਠ ਇਹ ਫ਼ਿਲਮ 30 ਅਗਸਤ ਨੂੰ ਸੱਤ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਜ ਦੇਰ ਸ਼ਾਮ ਇਸ ਫ਼ਿਲਮ ਦਾ ਟਰੇਲਰ ਸਾਂਝਾ ਕਰਦਿਆਂ ਆਪਣੇ ਇਸ ਸਫ਼ਰ ਨੂੰ “ਮਿੱਟੀ ਨਾਲ ਜੁੜੇ ਇੱਕ ਇਨਸਾਨ… ਲੋਕਾਂ ਨੂੰ ਹਸਾਉਣ ਵਾਲੇ ਇੱਕ ਵਿਅੰਗਕਾਰ… ਅਤੇ ਸ਼ਾਸਨ ਦਾ ਨਵਾਂ ਮਾਪਦੰਡ ਕਾਇਮ ਕਰਨ ਵਾਲੇ ਮੁੱਖ ਮੰਤਰੀ” ਦੀ ਕਹਾਣੀ ਦੱਸਿਆ ਹੈ।

ਇਹ ਫ਼ਿਲਮ ਭਗਵੰਤ ਮਾਨ ਦੇ ਸਤੌਜ ਵਿੱਚ ਬੀਤੇ ਸ਼ੁਰੂਆਤੀ ਜੀਵਨ, ਵਿਅੰਗਕਾਰ (ਹਾਸਰਸ ਕਲਾਕਾਰ) ਵਜੋਂ ਉਨ੍ਹਾਂ ਦੇ ਕਰੀਅਰ, ਪੀਪਲਜ਼ ਪਾਰਟੀ ਆਫ਼ ਪੰਜਾਬ ਰਾਹੀਂ ਰਾਜਨੀਤੀ ਵਿੱਚ ਪ੍ਰਵੇਸ਼, ਆਮ ਆਦਮੀ ਪਾਰਟੀ ਨਾਲ ਜੁੜਨ, 2014 ਅਤੇ 2019 ਵਿੱਚ ਲੋਕ ਸਭਾ ਲਈ ਚੁਣੇ ਜਾਣ ਅਤੇ ਅੰਤ ਵਿੱਚ 2022 ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੱਕ ਦੇ ਪੂਰੇ ਸਫ਼ਰ ਨੂੰ ਦਰਸਾਉਂਦੀ ਹੈ।

ਇਸ ਵਿੱਚ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ, ਮਾਤਾ ਹਰਪਾਲ ਕੌਰ ਅਤੇ ਮਨੋਰੰਜਨ ਜਗਤ ਦੇ ਦੋਸਤਾਂ ਦੀਆਂ ਯਾਦਾਂ ਅਤੇ ਗੱਲਾਂ ਸ਼ਾਮਲ ਹਨ, ਜੋ ਇੱਕ ਪੇਂਡੂ ਪਿਛੋਕੜ ਤੋਂ ਉੱਠ ਕੇ ਸੂਬੇ ਦੇ ਸਭ ਤੋਂ ਉੱਚੇ ਸਿਆਸੀ ਅਹੁਦੇ ਤੱਕ ਪਹੁੰਚਣ ਦੀ ਕਹਾਣੀ ਬਿਆਨ ਕਰਦੇ ਹਨ।

ਫਿਲਮ ਵਿੱਚ ਮਾਨ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨਹਿਰੀ ਪਾਣੀ ਨੂੰ ਸਿੰਜਾਈ ਨੈੱਟਵਰਕ ਦੇ ਆਖ਼ਰੀ ਕੋਨੇ (ਟੇਲਾਂ) ਤੱਕ ਪਹੁੰਚਾਉਣ ਦੇ ਯਤਨ, ਸਰਵਵਿਆਪੀ ਸਿਹਤ ਬੀਮਾ ਯੋਜਨਾ ਅਤੇ ‘ਮਾਵਾਂ ਧੀਆ ਸਤਿਕਾਰ ਯੋਜਨਾ’ ਸ਼ਾਮਲ ਹਨ।

ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਫ਼ਿਲਮ ਦਾ ਸਮਾਂ ਸਿਆਸੀ ਤੌਰ ‘ਤੇ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਮਾਨ ਦੇ ਇੱਕ “ਮਾਸਟਰ ਦੇ ਪੁੱਤ” ਵਜੋਂ ਹੋਏ ਸਾਧਾਰਨ ਸ਼ੁਰੂਆਤੀ ਜੀਵਨ ‘ਤੇ ਧਿਆਨ ਕੇਂਦਰਿਤ ਕਰਕੇ ਅਤੇ ਉਨ੍ਹਾਂ ਦੇ ਨਿੱਜੀ ਸਫ਼ਰ ਨੂੰ ਸਰਕਾਰ ਦੀਆਂ ਉਪਲਬਧੀਆਂ ਨਾਲ ਜੋੜ ਕੇ, ਇਹ ਫ਼ਿਲਮ ‘ਆਪ’ ਨੂੰ ਮੁੱਖ ਮੰਤਰੀ ਦੀ ਪੰਜਾਬੀ ਪਛਾਣ ਅਤੇ ਸ਼ਾਸਨ ਦੇ ਰਿਕਾਰਡ ਦੁਆਲੇ ਇੱਕ ਸਿਆਸੀ ਬਿਰਤਾਂਤ ਸਿਰਜਣ ਵਿੱਚ ਮਦਦ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...