October 8, 2026, 4:22 am
----------- Advertisement -----------
HomeNewsBreaking Newsਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

Published on

----------- Advertisement -----------

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਹ ਐਲਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ਼ੁੱਕਰਵਾਰ ਨੂੰ ਮਜੀਠਾ ਹਲਕੇ ਵਿੱਚ ਇੱਕ ਪ੍ਰੋਗਰਾਮ ਦੌਰਾਨ ਕੀਤਾ। ਤਰਸੇਮ ਸਿੰਘ ਨੇ ਕਿਹਾ ਕਿ ਪਪਲਪ੍ਰੀਤ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਵਜੋਂ ਮਜੀਠਾ ਤੋਂ ਲੜਨਗੇ।

ਪਪਲਪ੍ਰੀਤ ਸਿੰਘ 10 ਅਪਰੈਲ 2025 ਤੱਕ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਨਜ਼ਰਬੰਦ ਰਿਹਾ ਸੀ। ਐੱਨ ਐੱਸ ਏ ਅਧੀਨ ਉਸਦੀ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਉਸਨੂੰ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ।

ਪਪਲਪ੍ਰੀਤ ਨੂੰ ਅਪਰੈਲ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਵਿਰੁੱਧ ਇੱਕ ਕਾਰਵਾਈ ਦੌਰਾਨ ਅੰਮ੍ਰਿਤਸਰ ਦੇ ਕਥੂਨੰਗਲ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮੰਨਿਆ ਜਾਂਦਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਇੱਕ ਮੁੱਖ ਸਲਾਹਕਾਰ ਵਜੋਂ ਕੰਮ ਕਰਦਾ ਸੀ। ਸਿੱਖ ਸਰਗਰਮੀ ਵਿੱਚ ਆਪਣੀ ਸ਼ਮੂਲੀਅਤ ਲਈ ਜਾਣੇ ਜਾਂਦੇ, ਪਪਲਪ੍ਰੀਤ ਨੇ ਖਾਲਿਸਤਾਨ ਲਹਿਰ ਦਾ ਸਮਰਥਨ ਕੀਤਾ ਹੈ ਅਤੇ ਇੱਕ ਸੁਤੰਤਰ ਪੱਤਰਕਾਰ ਵਜੋਂ ਵੀ ਕੰਮ ਕੀਤਾ ਹੈ। 2015 ਵਿੱਚ, ਸਰਬੱਤ ਖਾਲਸਾ ਵਿੱਚ ਦਿੱਤੇ ਭਾਸ਼ਣ ਤੋਂ ਬਾਅਦ ਉਸਨੂੰ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਮਜੀਠਾ ਦੇ ਮਰਾਰੀ ਪਿੰਡ ਦਾ ਵਸਨੀਕ ਪਪਲਪ੍ਰੀਤ ਇਲਾਕੇ ਵਿੱਚ ਕਈ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...