October 10, 2026, 11:44 am
----------- Advertisement -----------
HomeNewsBreaking Newsਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

Published on

----------- Advertisement -----------

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੰਭਾਵੀ ਗੱਠਜੋੜ ‘ਤੇ ਤਿੱਖੇ ਸਿਆਸੀ ਵਾਰ ਕੀਤੇ ਹਨ। ਧਾਲੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਸੰਦਰਭ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਲੈ ਕੇ ਦਿੱਤੇ ਗਏ ਕਥਿਤ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ।

ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਰਹਿਮੀ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਜਿਸ ਦੇ ਡੂੰਘੇ ਜ਼ਖ਼ਮ ਸਿੱਖ ਕੌਮ ਦੇ ਸੀਨੇ ‘ਤੇ ਅੱਜ ਵੀ ਅੱਲੇ ਹਨ। ਉਨ੍ਹਾਂ ਆਖਿਆ ਕਿ ਅਜਿਹੇ ਗੰਭੀਰ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਕਿਸੇ ਆਗੂ ਵੱਲੋਂ ਆਪਣਾ ਰੋਲ ਮਾਡਲ ਦੱਸਣਾ ਸਮੁੱਚੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਅਤੇ ਭਾਵਨਾਤਮਕ ਕਦਰਾਂ-ਕੀਮਤਾਂ ਨੂੰ ਡੂੰਘੀ ਸੱਟ ਮਾਰਨ ਵਾਲੀ ਕਾਰਵਾਈ ਹੈ।

ਗਾਂਧੀ ਪਰਿਵਾਰ ਅਤੇ ਖੜਗੇ ਤੋਂ ਹੁੱਡਾ ਖ਼ਿਲਾਫ਼ ਕਾਰਵਾਈ ਦੀ ਮੰਗ

ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਪੁਰਜ਼ੋਰ ਮੰਗ ਕੀਤੀ ਕਿ ਦੀਪੇਂਦਰ ਹੁੱਡਾ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਬਿਆਨ ਖ਼ਿਲਾਫ਼ ਪਾਰਟੀ ਪੱਧਰ ‘ਤੇ ਤੁਰੰਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਲੀਡਰਸ਼ਿਪ ਇਸ ਮੁੱਦੇ ‘ਤੇ ਚੁੱਪ ਵੱਟਦੀ ਹੈ ਜਾਂ ਕਾਰਵਾਈ ਕਰਨ ਤੋਂ ਭੱਜਦੀ ਹੈ, ਤਾਂ ਇਸ ਨਾਲ ਸਿੱਖ ਕੌਮ ਅੰਦਰ ਬੇਹੱਦ ਗ਼ਲਤ ਸੰਦੇਸ਼ ਜਾਵੇਗਾ।

ਪੰਜਾਬ ਕਾਂਗਰਸ ਦੇ ਆਗੂਆਂ ਦੀ ਚੁੱਪ ‘ਤੇ ਸਵਾਲ

‘ਆਪ’ ਬੁਲਾਰੇ ਨੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਦੀਪੇਂਦਰ ਹੁੱਡਾ ਦੇ ਇਸ ਵਿਵਾਦਤ ਬਿਆਨ ਦੇ ਬਾਵਜੂਦ ਸੂਬੇ ਦੇ ਕਿਸੇ ਵੀ ਕਾਂਗਰਸੀ ਆਗੂ ਨੇ ਇਸ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਹਿੰਮਤ ਨਹੀਂ ਦਿਖਾਈ। ਧਾਲੀਵਾਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਹੋਰਨਾਂ ਆਗੂਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੰਗ ਕੀਤੀ ਕਿ ਉਹ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਖ਼ਾਸ ਕਰਕੇ ਸਿੱਖ ਸੰਗਤ 1984 ਦੇ ਕਤਲੇਆਮ, ਆਪ੍ਰੇਸ਼ਨ ਬਲੂ ਸਟਾਰ ਅਤੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਨੂੰ ਕਦੇ ਵੀ ਨਹੀਂ ਭੁਲਾ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...