November 26, 2026, 9:10 am
----------- Advertisement -----------
HomeNewsBreaking Newsਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪਿਛਲੇ 15 ਦਿਨਾਂ ਵਿੱਚ ਮੁੱਖ ਮੰਤਰੀ ਅਤੇ ਰਾਜਪਾਲ ਦੀ ਇਹ ਦੂਜੀ ਮੀਟਿੰਗ ਹੈ, ਇਸ ਲਈ ਇਸ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਰਾਜਪਾਲ ਸਾਹਮਣੇ ਰੱਖ ਸਕਦੇ ਹਨ। ਇਨ੍ਹਾਂ ਵਿਚ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਜੁੜਿਆ ਮਾਮਲਾ ਵੀ ਸਾਹਮਣੇ ਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਇਸ ਸਬੰਧੀ ਰਾਜਪਾਲ ਅੱਗੇ ਆਪਣੀ ਸਰਕਾਰ ਦਾ ਪੱਖ ਪੇਸ਼ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਿਸਾਨ ਮੋਰਚੇ ਨੇ ਪੰਜਾਬ ‘ਚ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਸ਼ੁੱਕਰਵਾਰ ਨੂੰ ਸੂਬੇ ‘ਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਮੀਟਿੰਗ ਵਿੱਚ ਰਾਜਪਾਲ ਨਾਲ ਸੂਬੇ ਦੀ ਮੌਜੂਦਾ ਸਿਆਸੀ ਤੇ ਪ੍ਰਸ਼ਾਸਨਿਕ ਸਥਿਤੀ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਵੀ ਚਰਚਾ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...