August 26, 2026, 4:22 pm
----------- Advertisement -----------
HomeNewsBreaking Newsਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

Published on

----------- Advertisement -----------

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ ਲਈ ਇੱਕ ਵਿਸ਼ੇਸ਼ ਤੋਹਫ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 28 ਅਗਸਤ ਰੱਖੜੀ ਦੇ ਤਿਉਹਾਰ ਵਾਲੇ ਦਿਨ ਇਸ ਯੋਜਨਾ ਤਹਿਤ ਰਜਿਸਟਰਡ ਹੋਣ ਵਾਲੀਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਮਾਣ ਭੱਤਾ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ, ਇਸ ਯੋਜਨਾ ਅਧੀਨ 75 ਲੱਖ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਅਤੇ 2,274.42 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੇ ਗਏ ਹਨ। ਇਸ ਮਹੀਨੇ ਲਗਭਗ 7 ਲੱਖ ਨਵੀਆਂ ਮਹਿਲਾਵਾਂ ਨੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ ਹੈ। 28 ਅਗਸਤ ਨੂੰ ਉਨ੍ਹਾਂ ਦੇ ਖਾਤਿਆਂ ‘ਚ ਮਾਣਭੱਤਾ ਰਾਸ਼ੀ ਜਮ੍ਹਾਂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ, 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਸਹਾਇਤਾ ਮਿਲਦੀ ਹੈ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਸਹਾਇਤਾ ਮਿਲਦੀ ਹੈ।

9,300 ਕਰੋੜ ਰੁਪਏ ਦਾ ਬਜਟ ਪ੍ਰਬੰਧ

ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਸਰਕਾਰ ਦਾ ਅਨੁਮਾਨ ਹੈ ਕਿ ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਇਸ ਯੋਜਨਾ ਦਾ ਲਾਭ ਉਠਾ ਸਕਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...