ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦੇ ਦੋ ਦਿਨਾਂ ਬਾਅਦ, ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਵਿੱਚ ਗੋਲਡੀ ਬਰਾੜ ਅਤੇ ਉਸ ਦੇ ਸਾਥੀਆਂ ਨੂੰ ਨਿੱਝਰ ਦੇ ਕਤਲ ਦਾ ਨਤੀਜਾ ਭੁਗਤਣ ਦੀ ਤਾੜਨਾ ਕੀਤੀ ਹੈ।
ਇਸ ਜਾਰੀ ਕੀਤੀ ਵੀਡੀਓ ਵਿੱਚ ਪੰਨੂ ਨੇ ਲੌਰੈਂਸ ਬਿਸ਼ਨੋਈ, ਗੋਲਡੀ ਬਰਾੜ, ਕਰਮਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਅਤੇ ਕਰਣਪ੍ਰੀਤ ਸਿੰਘ ਦੀਆਂ ਤਸਵੀਰਾਂ ਦਿਖਾਉਂਦਿਆਂ ਉਨ੍ਹਾਂ ’ਤੇ ਨਿੱਝਰ ਦੇ ਕਤਲ ਦਾ ਇਲਜ਼ਾਮ ਲਗਾਇਆ ਹੈ। ਪੰਨੂ ਨੇ ਦਾਅਵਾ ਕੀਤਾ ਕਿ ਜੇਕਰ ਇਹ ਦੋਸ਼ੀ ਐਫ.ਬੀ.ਆਈ. (FBI) ਅਤੇ ਕੈਨੇਡਾ ਜਾਂ ਅਮਰੀਕਾ ਦੀਆਂ ਅਦਾਲਤਾਂ ਤੋਂ ਬਚ ਵੀ ਜਾਂਦੇ ਹਨ, ਤਾਂ ਵੀ ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਉਸ ਨੇ ਇਨ੍ਹਾਂ ਸਾਰਿਆਂ ’ਤੇ ਭਾਰਤੀ ਏਜੰਸੀਆਂ ਲਈ ਕੰਮ ਕਰਨ ਦੇ ਦੋਸ਼ ਵੀ ਲਾਏ।











