August 26, 2026, 7:45 pm
----------- Advertisement -----------
HomeNewsBreaking News‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਰੱਖੜੀ ਮੌਕੇ ਫਿਰ ਤੋਂ ਮਹਿਲਾਵਾਂ ਦੇ ਫੋਨਾਂ ‘ਤੇ ਟੂੰ-ਟੂੰ ਹੋਵੇਗੀ ਤੇ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਆਉਣਗੇ। ਇਹ ਗੱਲ ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਸਨਮਾਨ ਰਾਸ਼ੀ ਵੰਡ ਸਮਾਗਮ ‘ਚ ਆਨਲਾਈਨ ਸ਼ਮੂਲੀਅਤ ਮੌਕੇ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ‘ਚ ਸਤਿਕਾਰ ਸਖੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਯੋਜਨਾ ਤਹਿਤ 75 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ‘ਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ। 

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਯੋਜਨਾ ਤਹਿਤ ਜਿਨ੍ਹਾਂ ਸਤਿਕਾਰ ਸਖੀਆਂ ਨੇ ਰਜਿਸਟ੍ਰੇਸ਼ਨ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ, 75 ਲੱਖ ਦੇ ਕਰੀਬ ਰਜਿਸਟ੍ਰੇਸ਼ਨ ਸਤਿਕਾਰ ਸਖੀਆਂ ਰਾਹੀਂ ਹੋਈ ਹੈ ਤੇ ਉਨ੍ਹਾਂ ਦਾ ਮਾਨ-ਸਨਮਾਨ ਕਰਨ ਦਾ ਪ੍ਰੋਗਰਾਮ ਅੱਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਹਾਜ਼ ਵਿਚ ਤਕਨੀਕੀ ਖਰਾਬੀ ਅਸੀਂ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਸਕੇ ਇਸ ਲਈ ਮੈਂ ਆਨਲਾਈਨ ਪ੍ਰੋਗਰਾਮ ਵਿਚ ਸ਼ਮੂਲੀਅਤ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਦਾ ਨਾਂ ਇਤਿਹਾਸ ਵਿਚ ਲਿਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੀਆਂ ਸਤਿਕਾਰ ਸਖੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਇਸ ਯੋਜਨਾ ਵਿਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਜਾਂ ਕੁੜੀਆਂ ਅਜਿਹੀਆਂ ਸਨ ਜਿਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਫਾਰਮ ਕਿਵੇਂ ਭਰਨਾ ਹੈ ਤੇ ਜਾਤੀ ਸਰਟੀਫਿਕੇਟ ਜਾਂ ਆਧਾਰ ਕਾਰਡ ਕਿਵੇਂ ਨਾਲ ਲਗਾਉਣਾ ਹੈ। ਤੀਜੀ ਕਿਸ਼ਤ 28 ਤਰੀਕ ਯਾਨੀ ਰੱਖੜੀ ਵਾਲੇ ਦਿਨ ਜਾਰੀ ਕੀਤੀ ਜਾਵੇਗੀ। ਇਹ ਸਕੀਮ ਲਗਾਤਾਰ ਜਾਰੀ ਰਹੇਗੀ ਤੇ ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸਰਕਾਰ ਵੱਲੋਂ ਦਿੱਤਾ ਗਿਆ ਪੈਸਾ ਮਹਿਲਾਵਾਂ ਤੇ ਕੁੜੀਆਂ ਦੇ ਕੰਮ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...