August 26, 2026, 7:45 pm
----------- Advertisement -----------
HomeNewsBreaking News‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ ਕਾਲਮ ਨਹੀਂ ਹੋਵੇਗਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਅਨੁਸੂਚਿਤ ਜਾਤੀ ਕਲਿਆਣ ਬੋਰਡ ਦੀ ਬੈਠਕ ਦੀ ਅਗਵਾਈ ਕਰਦੇ ਹੋਏ ਇਸ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰੀ ਨਰਸਰੀ ਤੋਂ ਕਾਲਜ ਤਕ ਇਹ ਵਿਵਸਥਾ ਲਾਗੂ ਹੋਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਸਮਾਜ ਵਿਚ ਜਾਤੀ ਦੇ ਆਧਾਰ ‘ਤੇ ਹੋਣ ਵਾਲੇ ਭੇਦਭਾਵ ਨੂੰ ਖਤਮ ਕਰਨ ਤੇ ਆਪਸੀ ਭਾਈਚਾਰਾ ਵਧਾਉਣ ਲਈ ਚੁੱਕਿਆ ਗਿਆ ਹੈ। ਦਾਖਲੇ ਫਾਰਮ ਤੋਂ ਜਾਤੀ ਦਾ ਕਾਲਮ ਹਟਾਉਣਾ ਇਸੇ ਦਿਸ਼ਾ ਵਿਚ ਇਕ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਹੀਣ ਭਾਵਨਾ ਤੋਂ ਬਚਾਉਣ ਵਿਚ ਮਦਦ ਮਿਲੇਗੀ। ਹਾਲਾਂਕਿ ਸਰਕਾਰੀ ਯੋਜਨਾਵਾਂ ਤੇ ਕਲਿਆਣਕਾਰੀ ਪ੍ਰੋਗਰਾਮਾਂ ਦਾ ਫਾਇਦਾ ਲੈਣ ਲਈ ਅਨੁਸੂਚਿਤ ਜਾਤੀ ਵਰਗ ਦੇ ਲੋਕ ਆਪਣੀ ਜਾਤੀ ਦੀ ਜਾਣਕਾਰੀਦੇ ਸਕਣਗੇ ਤਾਂ ਕਿ ਯੋਗ ਲੋਕਾਂ ਨੂੰ ਯੋਜਨਾਵਾਂ ਦਾ ਫਾਇਦਾ ਲੈਣ ਵਿਚ ਪ੍ਰੇਸ਼ਾਨੀ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਨੇ ਯੋਗ ਲੋਕਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਦੇਣ ਤੇ ਉਸ ਦਾ ਲਾਭ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਹੁਸ਼ਿਆਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ 1 ਫੀਸਦੀ ਵਿਆਜ ਦਰ ‘ਤੇ 20 ਲੱਖ ਰੁਪਏ ਤਕ ਦਾ ਕਰਜ਼ਾ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਆਰਥਿਕ ਤੰਗੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨਾ ਛੁੱਟਣ ਦੇਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...