August 28, 2026, 2:47 pm
----------- Advertisement -----------
HomeNewsBreaking Newsਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

Published on

----------- Advertisement -----------

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਉਨ੍ਹਾਂ ‘ਤੇ 18 ਰਾਊਂਡ ਫਾਇਰ ਕੀਤੇ। ਸਿਰ, ਪੇਟ ਵਿਚ 5 ਗੋਲੀਆਂ ਲੱਗਣ ਨਾਲ ਉਹ ਸੜਕ ‘ਤੇ ਡਿੱਗ ਗਿਆ। ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਾਰਦਾਤ ਬੀਤੀ ਸ਼ਾਮ 7 ਵਜੇ ਦੀ ਹੈ। ਚਸ਼ਮਦੀਦਾਂ ਮੁਤਾਬਕ 4 ਹਮਲਾਵਰ ਪਹਿਲਾਂ ਤੋਂ ਹੀ ਸੰਨ੍ਹ ਲਗਾ ਕੇ ਬੈਠੇ ਸਨ। ਉਨ੍ਹਾਂ ਨੇ ਲਗਭਗ 2 ਮਿੰਟ ਤੱਕ ਫਾਇਰਿੰਗ ਕੀਤੀ। ਘਟਨਾ ਤੋਂ ਗੁੱਸੇ ਵਿਚ ਆਏ ਲੋਕਾਂ ਨੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਸੜਕ ਜਾਮ ਕਰ ਦਿੱਤਾ। ਮਾਂ ਅੰਕਿਤ ਦੀ ਲਾਸ਼ ਗੋਦੀ ਵਿਚ ਲੈ ਕੇ ਸੜਕ ‘ਤੇ ਬੈਠ ਗਈ। ਮੌਕੇ ‘ਤ ADG ਭਾਨੂ ਭਾਸਕਰ ਤੇ ਸਹਾਰਨਪੁਰ ਰੇਂਜ ਦੇ ਡੀਆਈਜੀ ਅਭਿਸ਼ੇਕ ਸਿੰਘ ਸ਼ਾਮਲੀ ਪਹੁੰਚੇ। ਅੰਕਿਤ ਦੇ ਪਿਤਾ ਨੂੰ ਮਨਾ ਕੇ ਰਾਤ 12 ਵਜੇ ਜਾਮ ਖੁੱਲ੍ਹਵਾਇਆ।

ਦੱਸਿਆ ਜਾ ਰਿਹਾ ਹੈ ਕਿ ਅੰਕਿਤ ਜ਼ਿਲ੍ਹਾ ਪੰਚਾਇਤ ਚੋਣ ਦੀ ਤਿਆਰੀ ਕਰ ਰਿਹਾ ਸੀ। ਉਸ ਦੇ ਕਤਲ ਦੀ ਵਜ੍ਹਾ ਅਜੇ ਸਪੱਸ਼ਟ ਨਹੀਂ ਹੋ ਸਕੀ ਹੈ। ਉਹ ਮਸ਼ਹੂਰ ਭਾਵੇਂ ਹਰਿਆਣਵੀ ਗਾਣਿਆਂ ਲਈ ਹੋਇਆ ਪਰ ਉਸ ਦਾ ਜਨਮ ਸ਼ਾਮਲੀ ਵਿਚ ਹੋਇਆ ਸੀ। ਪੁਲਿਸ ਸੀਸੀਟੀਵੀ ਫੁਟੇਜ ਨਾਲ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਅੰਕਿਤ ਨੇ ਕਤਲ ਤੋਂ ਠੀਕ ਇਕ ਘੰਟਾ ਪਹਿਲਾਂ ਆਪਣੇ ਇੰਸਟਾਗ੍ਰਾਮ ‘ਤੇ ਗਾਣਾ ਵੀ ਪੋਸਟ ਕੀਤਾ ਸੀ। ਅੰਕਿਤ ਅਕਸਰ ਗਨ ਕਲਚਰ ਨੂੰ ਲੈ ਕੇ ਗਾਣੇ ਬਣਾਉਂਦੇ ਸੀ। ਉਨ੍ਹਾਂ ਦਾ ‘ਭਰੀ ਕੋਰਟ ਮੇਂ ਗੋਲੀ ਮਾਰੇਂਗੇ’ ਗਾਣਾ 2023 ਵਿਚ ਰਿਲੀਜ਼ ਹੋਇਆ ਸੀ। ਇਸ ਗਾਣੇ ‘ਤੇ ਬੈਨ ਲਗਾ ਦਿੱਤਾ ਗਿਆ ਸੀ। ਇਸ ਦੇ ਬਾਅਦ ਉਹ ਹਰਿਆਣਵੀ ਸੰਗੀਤ ਦੀ ਦੁਨੀਆ ਵਿਚ ਚਰਚਿਤ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...