August 27, 2026, 11:07 am
----------- Advertisement -----------
HomeNewsBreaking Newsਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ,...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

Published on

----------- Advertisement -----------

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ ਦੇ ਇੰਸਟਾਗ੍ਰਾਮ ਪਲੇਟਫਾਰਮ ’ਤੇ ਪਾਈ ਗਈ ਆਪਣੀ ਥਾਣੇ ’ਚੋਂ ਬਾਹਰ ਨਿਕਲਦੇ, ਭੰਗੜਾ ਪਾਉਂਦੇ ਹੋਏ ਤੇ ਧਾਰਮਿਕ ਅਸਥਾਨ ’ਤੇ ਨਤਮਸਤਕ ਹੋਣ ਵਾਲੀ ਗਾਣੇ ਸਮੇਤ ਪਾਈ ਗਈ ਵੀਡੀਓ ਨੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਕਤ ਵੀਡੀਓ ਇੰਸਟਾਗ੍ਰਾਮ ’ਤੇ ਵਾਇਰਲ ਹੋਣ ਉਪਰੰਤ ਯੂਥ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਗਦ ਦੱਤਾ ਨੇ ਵਾਇਰਲ ਰੀਲਜ਼ ‘ਤੇ ਪੁਲਿਸ ਸਰਵਿਸ ਕੰਡਕਟ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾ ਕੇ ਮੁੱਖ ਮੰਤਰੀ ਦੇ ਦਫ਼ਤਰ, ਡੀ. ਜੀ. ਪੀ. ਪੰਜਾਬ ਅਤੇ ਪੁਲਿਸ ਕਮਿਸ਼ਨਰ ਨੂੰ ਈਮੇਲ ਰਾਹੀਂ ਇਸ ਦੀ  ਲਿਖਤੀ  ਸ਼ਿਕਾਇਤ ਕੀਤੀ ਹੈ।
ਇਸ ਸੰਬੰਧੀ ਗੱਲਬਾਤ ਕਰਦਿਆਂ ਅੰਗਦ ਦੱਤਾ ਨੇ ਦੱਸਿਆ ਕਿ ਥਾਣਾ ਪੰਜ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਰਾਣਾ ਨੇ ਕਥਿਤ ਤੌਰ ‘ਤੇ ਪੁਲਿਸ ਦੀ ਵਰਦੀ ਪਹਿਨ ਕੇ ਜਨਤਕ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਗਾਣਿਆਂ ਤੇ ਮਨੋਰੰਜਨ ਨਾਲ ਭਰਪੂਰ ਵੀਡੀਓਜ਼/ਰੀਲਜ਼ ਅਪਲੋਡ ਕੀਤੀਆਂ ਹਨ। ਇਹ ਡੀ.ਜੀ.ਪੀ. ਪੰਜਾਬ ਵਲੋਂ ਜਾਰੀ ਉਨ੍ਹਾਂ ਹਦਾਇਤਾਂ ਦੀ ਸਿੱਧੀ ਉਲੰਘਣਾ ਹੈ, ਜਿਨ੍ਹਾਂ ਤਹਿਤ ਪੁਲਿਸ ਮੁਲਾਜ਼ਮਾਂ ਨੂੰ ਵਰਦੀ ਵਿਚ ਨੱਚਣ, ਮਨੋਰੰਜਨ ਜਾਂ ਗ਼ੈਰ-ਸੰਜੀਦਾ ਰੀਲਾਂ ਬਣਾਉਣ ਤੇ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੀ ਮਨਾਹੀ ਕੀਤੀ ਗਈ ਹੈ।
ਯੂਥ ਆਗੂ ਨੇ ਕਿਹਾ ਕਿ ਸ਼ਿਕਾਇਤ ਵਿਚ ਉਸ ਵੀਡੀਓ ਫੁਟੇਜ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ ਜਿਸ ਵਿਚ ਅਧਿਕਾਰੀ ਇਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ (ਰਜਿਸਟ੍ਰੇਸ਼ਨ ਨੰਬਰ ਫਭ-08-ਢਥ-5070) ਵਿਚੋਂ ਬਾਹਰ ਆਉਂਦਾ ਦਿਖਾਈ ਦੇ ਰਿਹਾ ਹੈ, ਜਿਸ ਦੇ ਸ਼ੀਸ਼ਿਆਂ ‘ਤੇ ਕਥਿਤ ਤੌਰ ‘ਤੇ ਗ਼ੈਰ-ਕਾਨੂੰਨੀ ਕਾਲੀ ਫ਼ਿਲਮ ਲੱਗੀ ਹੋਈ ਹੈ। ਅੰਗਦ ਦੱਤਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ, ਖ਼ਾਸ ਕਰਕੇ ਐੱਸ.ਐੱਚ.ਓ. ਵਰਗੇ ਜ਼ਿੰਮੇਵਾਰ ਅਹੁਦਿਆਂ ‘ਤੇ ਤਾਇਨਾਤ ਮੁਲਾਜ਼ਮਾਂ ਤੋਂ ਉੱਚ ਪੱਧਰੀ ਪੇਸ਼ੇਵਰ ਅਨੁਸ਼ਾਸਨ ਬਣਾਈ ਰੱਖਣ ਅਤੇ ਕਾਨੂੰਨ ਦੀ ਪਾਲਣਾ ਵਿਚ ਆਮ ਜਨਤਾ ਲਈ ਮਿਸਾਲ ਬਣਨ ਦੀ ਉਮੀਦ ਕੀਤੀ ਜਾਂਦੀ ਹੈ। ਪੁਲਿਸ ਵਰਦੀ ਮਹਿਕਮੇ ਦੇ ਅਧਿਕਾਰ, ਅਨੁਸ਼ਾਸਨ ਅਤੇ ਸਤਿਕਾਰ ਦਾ ਪ੍ਰਤੀਕ ਹੈ। ਜਦੋਂ ਸੇਵਾ ਨਿਭਾਅ ਰਹੇ ਅਧਿਕਾਰੀ ਜਨਤਕ ਤੌਰ ‘ਤੇ ਵਿਭਾਗੀ ਦਿਸ਼ਾ-ਨਿਰਦੇਸ਼ਾਂ ਦੀ ਅਣਦੇਖੀ ਕਰਦੇ ਦਿਖਾਈ ਦਿੰਦੇ ਹਨ, ਤਾਂ ਇਸ ਨਾਲ ਸਮਾਜ ਵਿਚ ਗ਼ਲਤ ਸੁਨੇਹਾ ਜਾਂਦਾ ਹੈ ਅਤੇ ਕਾਨੂੰਨ ਦੇ ਬਰਾਬਰ ਲਾਗੂ ਹੋਣ ‘ਤੇ ਲੋਕਾਂ ਦਾ ਭਰੋਸਾ ਟੁੱਟਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਰੀਲਾਂ ਤੇ ਗੱਡੀ ‘ਤੇ ਗ਼ੈਰ-ਕਾਨੂੰਨੀ ਕਾਲੀ ਫ਼ਿਲਮ ਦੀ ਵਰਤੋਂ ਦੀ ਜਾਂਚ ਕੀਤੀ ਜਾਵੇ ਅਤੇ ਉਲੰਘਣਾ ਪਾਏ ਜਾਣ ’ਤੇ ਪੁਲਿਸ ਸਰਵਿਸ ਨਿਯਮਾਂ ਤਹਿਤ ਬਣਦੀ ਪ੍ਰਸ਼ਾਸਕੀ ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਉਕਤ ਮਾਮਲੇ ਸੰਬੰਧੀ ਜਦੋਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਥਾਣਾ ਮੁਖੀ ਦੀ ਵਾਇਰਲ ਵੀਡੀਓ ਸੰਬੰਧੀ ਸ਼ਿਕਾਇਤ ਮਿਲੀ ਹੈ, ਜਿਸ ਦੀ ਜਾਂਚ ਕਰਵਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...