November 8, 2026, 8:25 am
----------- Advertisement -----------
HomeNewsBreaking Newsਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

Published on

----------- Advertisement -----------

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ। ਸਮਝੌਤੇ ਤਹਿਤ ਕਿਸ਼ੋਰਾਂ ਦੇ Instagram ਅਤੇ Facebook ਖਾਤਿਆਂ ’ਤੇ ਵਰਤੋਂ ਦੀ ਸੀਮਾ ਲਗਾਈ ਜਾਵੇਗੀ।

ਨਵੇਂ ਨਿਯਮਾਂ ਮੁਤਾਬਕ ਕਿਸ਼ੋਰਾਂ ਦੇ ਖਾਤੇ ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਆਪਣੇ ਆਪ ਲਾਕ ਹੋ ਜਾਣਗੇ। ਇਸ ਤੋਂ ਇਲਾਵਾ, Facebook ਅਤੇ Instagram ਦੀ ਰੋਜ਼ਾਨਾ ਵਰਤੋਂ 2 ਘੰਟਿਆਂ ਤੱਕ ਸੀਮਤ ਕੀਤੀ ਜਾਵੇਗੀ। ਹਾਲਾਂਕਿ ਇਸ ਸੀਮਾ ਵਿੱਚ ਮੈਸੇਜਿੰਗ ਅਤੇ ਲੰਬੇ ਵੀਡੀਓ ਦੇਖਣ ਦਾ ਸਮਾਂ ਸ਼ਾਮਲ ਨਹੀਂ ਹੋਵੇਗਾ।

ਇਸ ਮਾਮਲੇ ਵਿੱਚ 29 ਅਮਰੀਕੀ ਰਾਜ ਸ਼ਾਮਲ ਹਨ। Meta ਦੇ ਬਾਲ ਸੁਰੱਖਿਆ ਪ੍ਰਬੰਧਾਂ ਦੀ 10 ਸਾਲਾਂ ਤੱਕ ਸੁਤੰਤਰ ਨਿਗਰਾਨੀ ਵੀ ਕੀਤੀ ਜਾਵੇਗੀ।

ਕੰਪਨੀ ’ਤੇ ਦੋਸ਼ ਸੀ ਕਿ ਉਸ ਨੇ ਨੌਜਵਾਨਾਂ ਨੂੰ ਲੰਬੇ ਸਮੇਂ ਤੱਕ ਪਲੇਟਫਾਰਮ ’ਤੇ ਰੁਝੇ ਰੱਖਣ ਲਈ ਆਪਣੀਆਂ ਸੇਵਾਵਾਂ ਨੂੰ ਡਿਜ਼ਾਈਨ ਕੀਤਾ ਅਤੇ ਬੱਚਿਆਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਨਹੀਂ ਚੁੱਕੇ। ਇਸ ਤੋਂ ਇਲਾਵਾ, 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਡੇਟਾ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠਾ ਕਰਨ ਦੇ ਦੋਸ਼ ਵੀ ਲਗਾਏ ਗਏ ਸਨ।

ਅਹਿਮ ਗੱਲ: ਇਹ ਨਵੇਂ ਨਿਯਮ ਫਿਲਹਾਲ ਸਮਝੌਤੇ ਵਿੱਚ ਸ਼ਾਮਲ ਅਮਰੀਕੀ ਰਾਜਾਂ ਦੇ ਕਿਸ਼ੋਰਾਂ ’ਤੇ ਲਾਗੂ ਹੋਣਗੇ। ਭਾਰਤ ਵਿੱਚ Instagram ਜਾਂ Facebook ਲਈ ਅਜਿਹੀ ਪਾਬੰਦੀ ਲਾਗੂ ਨਹੀਂ ਕੀਤੀ ਜਾ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...