August 28, 2026, 11:57 am
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ?...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

Published on

----------- Advertisement -----------

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਰਚਾ ਵਿੱਚ ਹਨ। ਮਾਮਲਾ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਚੰਨੀ ਦੀ ਕੀਤੀ ਗਈ ਤਾਰੀਫ਼ ਨਾਲ ਜੁੜਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਨੇ ਚੰਨੀ ਦੀ ਸਿਆਸੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਵਿੱਚ ਇੱਕ ਚੰਗੇ ਆਗੂ ਵਾਲੇ ਸਾਰੇ ਗੁਣ ਹਨ। ਉਨ੍ਹਾਂ ਮੁਤਾਬਕ ਚੰਨੀ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ’ਤੇ ਡਟ ਕੇ ਆਪਣੀ ਆਵਾਜ਼ ਬੁਲੰਦ ਕਰਦੇ ਹਨ।

ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਤਰਸੇਮ ਸਿੰਘ ਦੀ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਚੰਨੀ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਅਤ ਲਈ ਆਪਣੀ ਆਵਾਜ਼ ਹਮੇਸ਼ਾ ਬੁਲੰਦ ਕਰਦੇ ਰਹਿਣਗੇ।

ਹੁਣ ਸੂਤਰਾਂ ਦੇ ਹਵਾਲੇ ਨਾਲ ਚਰਚਾ ਹੈ ਕਿ ਤਰਸੇਮ ਸਿੰਘ ਦੀ ਪੋਸਟ ਸਾਂਝੀ ਕਰਨ ਨੂੰ ਲੈ ਕੇ ਕਾਂਗਰਸ ਹਾਈਕਮਾਨ ਚੰਨੀ ਤੋਂ ਨਾਰਾਜ਼ ਹੈ। ਹਾਲਾਂਕਿ ਇਸ ਬਾਰੇ ਹਾਈਕਮਾਨ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

ਇਸ ਦੌਰਾਨ ਚੰਨੀ ਦੀਆਂ ਸੋਸ਼ਲ ਮੀਡੀਆ ਗਤੀਵਿਧੀਆਂ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਦੀਆਂ ਕੁਝ ਪੋਸਟਾਂ ਅਤੇ ‘ਗੂੰਜ’ ਪ੍ਰੋਗਰਾਮ ਨਾਲ ਸਬੰਧਤ ਪੋਸਟਾਂ ਸਾਂਝੀਆਂ ਨਹੀਂ ਕੀਤੀਆਂ ਗਈਆਂ, ਜਦਕਿ ਤਰਸੇਮ ਸਿੰਘ ਦੀ ਪੋਸਟ ਨੂੰ ਸਾਂਝਾ ਕੀਤਾ ਗਿਆ।

ਪੰਜਾਬ ਕਾਂਗਰਸ ਵਿੱਚ ਪਹਿਲਾਂ ਹੀ ਧੜੇਬੰਦੀ ਅਤੇ ਅੰਦਰੂਨੀ ਖਿੱਚੋਤਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਅਜਿਹੇ ਵਿੱਚ ਚੰਨੀ ਵੱਲੋਂ ਤਰਸੇਮ ਸਿੰਘ ਦੀ ਪੋਸਟ ਸਾਂਝੀ ਕਰਨ ਨੂੰ ਲੈ ਕੇ ਉੱਠੀ ਚਰਚਾ ਨੇ ਸਿਆਸੀ ਮਾਹੌਲ ਹੋਰ ਗਰਮਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...