November 9, 2026, 4:18 pm
----------- Advertisement -----------
HomeNewsBreaking News ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

Published on

----------- Advertisement -----------

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ ਤੇ 1 ਦਸੰਬਰ ਨੂੰ ਵਾਪਸ ਪਰਤੇਗਾ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਕੀਤਾ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ 1 ਜੁਲਾਈ 2026 ਨੂੰ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਪੱਤਰ ਲਿਖਿਆ ਸੀ ਤੇ ਗ੍ਰਹਿ ਮੰਤਰੀ ਨੇ ਕਮੇਟੀ ਦੀ ਬੇਨਤੀ ਪ੍ਰਵਾਨ ਕਰਦਿਆਂ 3 ਹਜ਼ਾਰ ਸ਼ਰਧਾਲੂਆਂ ਦੇ ਜੱਥੇ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 10 ਰੋਜ਼ਾ ਯਾਤਰਾ ਦੌਰਾਨ ਇਹ ਜੱਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਭਾਰਤ ਸਰਕਾਰ ਵੱਲੋਂ ਦਿੱਤੀ ਪ੍ਰਵਾਨਗੀ ਤਹਿਤ ਪੂਰੇ ਦਸਤਾਵੇਜ਼ਾਂ ਦੀ ਘੋਖ ਉਪਰੰਤ ਗ੍ਰਹਿ ਮੰਤਰਾਲਾ ਪਾਕਿਸਤਾਨ ਸਰਕਾਰ ਨੂੰ ਸੂਚੀ ਭੇਜੇਗਾ ਜਿਸ ਮੁਤਾਬਕ ਹੀ ਜੱਥਾ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਜੱਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਾ ਕੋਟਾ ਵੀ ਤੈਅ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...