August 30, 2026, 12:02 pm
----------- Advertisement -----------
HomeNewsBreaking Newsਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

Published on

----------- Advertisement -----------

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਵਿੱਚ ਕਰੀਬ 200 ਸਾਲ ਪੁਰਾਣੇ ਇਤਿਹਾਸਕ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰੇ ਨੂੰ ਢਾਹ ਕੇ ਉੱਥੇ ਸ਼ਾਪਿੰਗ ਮਾਲ ਬਣਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਾਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।

ਧਾਮੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰੇ ਸਿਰਫ਼ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਧਾਰਮਿਕ ਪਛਾਣ ਅਤੇ ਇਤਿਹਾਸ ਨਾਲ ਜੁੜੇ ਮਹੱਤਵਪੂਰਨ ਵਿਰਾਸਤੀ ਸਥਾਨ ਹਨ। ਉਨ੍ਹਾਂ ਕਿਹਾ ਕਿ ਅਜਿਹੀ ਜਾਇਦਾਦ ਨੂੰ ਢਾਹ ਕੇ ਵਪਾਰਕ ਕੰਮਾਂ ਲਈ ਵਰਤਣਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।

SGPC ਪ੍ਰਧਾਨ ਨੇ ਪਾਕਿਸਤਾਨ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਨਾਲ ਸਬੰਧਤ ਜਾਇਦਾਦ ਸਿੱਖ ਸੰਗਤ ਦੇ ਹਵਾਲੇ ਕੀਤੀ ਜਾਵੇ ਅਤੇ ਜੇਕਰ ਉਸਾਰੀ ਦਾ ਕੰਮ ਚੱਲ ਰਿਹਾ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਸੁਰੱਖਿਆ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਾਕਿਸਤਾਨ ਵਿੱਚ ਮੌਜੂਦ ਸਿੱਖ ਵਿਰਾਸਤੀ ਸਥਾਨਾਂ ਦੀ ਸੰਭਾਲ ਯਕੀਨੀ ਬਣਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।...

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...