August 29, 2026, 12:05 pm
----------- Advertisement -----------
HomeNewsBreaking Newsਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

Published on

----------- Advertisement -----------

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਆਪਣੇ ਭਰਾ ਤੇ ਉਸ ਦੇ ਦੋਸਤ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਨੂੰਹ ਸਣੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਨੂੰਹ ਨੇ ਆਪਣੇ ਭਰਾ ਅਤੇ ਉਸ ਦੇ ਦੋਸਤ ਨਾਲ ਮਿਲ ਕੇ ਹੀ ਆਪਣੀ ਸੱਸ ਦਾ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਮੂੰਹ ਘੁੱਟ ਕੇ ਕਤਲ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੇ ਬਿਆਨਾਂ ਮੁਤਾਬਕ 24 ਜੁਲਾਈ ਨੂੰ ਉਸ ਦੀ ਭੈਣ ਬਲਜੀਤ ਕੌਰ ਵਾਸੀ ਸ਼ੇਰੋ ਜ਼ਿਲ੍ਹਾ ਸੰਗਰੂਰ ਦਾ ਕਤਲ ਉਸ ਦੀ ਨੂੰਹ ਜਸਵੀਰ ਕੌਰ ਅਤੇ ਉਸ ਦੇ ਭਰਾ ਗੁਰਵਿੰਦਰ ਸਿੰਘ ਅਤੇ ਇੱਕ ਦੋਸਤ ਹਰਮਨਦੀਪ ਸਿੰਘ ਵਲੋਂ ਕੀਤਾ ਗਿਆ ਹੈ, ਜਿਸ ਸਬੰਧੀ ਥਾਣਾ ਚੀਮਾ ਪੁਲਿਸ ਵੱਲੋਂ 25 ਅਗਸਤ ਨੂੰ ਮਾਮਲਾ ਦਰਜ ਕਰਕੇ ਦੋਸ਼ੀ ਜਸਵੀਰ ਕੌਰ, ਗੁਰਵਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡੀਐਸਪੀ ਨੇ ਦੱਸਿਆ ਕਿ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਬਲਜੀਤ ਕੌਰ ਦਾ ਮੂੰਹ ਘੁੱਟ ਕੇ ਉਸ ਦਾ ਕਤਲ ਕੀਤਾ ਗਿਆ। ਦੋਸ਼ੀਆਂ ਕੋਲ ਕਤਲ ਸਮੇਂ ਵਰਤਿਆ ਹੋਇਆ ਸਰਹਾਣਾ ਅਤੇ ਦੋਸ਼ੀਆਂ ਵੱਲੋਂ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹਨ, ਜਿਨਾਂ ਤੋਂ ਡੁੰਘਾਈ ਨਾਲ ਪੁੱਛਤਾਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...