18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ ਕਰ ਸਕਦੇ ਹਨ ਰਜਿਸਟ੍ਰੇਸ਼ਨ
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਪਹਿਲੀ ਵਾਰ ਵੋਟਰ ਬਣਨ ਵਾਲੇ ਯੋਗ ਨਾਗਰਿਕਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਜੇ ਤੁਹਾਡੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਜਾਂ ਤੁਸੀਂ 1 ਅਕਤੂਬਰ 2026 ਤੱਕ 18 ਸਾਲ ਦੇ ਹੋ ਰਹੇ ਹੋ, ਤਾਂ ਤੁਸੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹੋ। ਇਸ ਲਈ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਆਫਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਅਰਜ਼ੀ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ 12 ਸਤੰਬਰ 2026 ਹੈ।
ਇਸ ਤੋਂ ਇਲਾਵਾ ਡਰਾਫਟ ਵੋਟਰ ਸੂਚੀ ਵਿੱਚ ਨਾਮ, ਪਤਾ ਜਾਂ ਹੋਰ ਵੇਰਵਿਆਂ ਵਿੱਚ ਗਲਤੀ ਹੋਣ ’ਤੇ ਦਾਅਵੇ ਅਤੇ ਇਤਰਾਜ਼ 13 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ।
ਚੋਣ ਕਮਿਸ਼ਨ ਵੱਲੋਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀ ਰਜਿਸਟ੍ਰੇਸ਼ਨ ਜਾਂ ਵੇਰਵਿਆਂ ਦੀ ਸੋਧ ਜ਼ਰੂਰ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।












