September 3, 2026, 1:09 pm
----------- Advertisement -----------
HomeNewsBreaking Newsਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਉਸ ਦੇ ਸਮਰਥਕਾਂ ਨੇ ਇਹ ਦਾਅਵਾ ਕਰਕੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ‘ਆਪ’ ਸਰਕਾਰ ਕੋਲ ਤਜਰਬੇ ਦੀ ਘਾਟ ਹੈ ਅਤੇ ਉਹ ਸੁਚੱਜੇ ਢੰਗ ਨਾਲ ਕੰਮ ਨਹੀਂ ਕਰ ਸਕੇਗੀ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਉਸ ਬਿਰਤਾਂਤ ਨੂੰ ਨਕਾਰ ਦਿੱਤਾ ਅਤੇ ‘ਆਪ’ ਨੂੰ ਸਪੱਸ਼ਟ ਫਤਵਾ ਦਿੱਤਾ। ਵਿਰੋਧੀਆਂ ਨੇ ਕਿਹਾ ਸੀ ਕਿ ਇਸ ਸਰਕਾਰ ਕੋਲ ਕੋਈ ਤਜਰਬਾ ਨਹੀਂ ਹੈ, ਇਹ ਕੰਮ ਨਹੀਂ ਕਰ ਸਕੇਗੀ ਅਤੇ ਮੁੱਖ ਮੰਤਰੀ ਤਿੰਨ ਮਹੀਨੇ ਵੀ ਨਹੀਂ ਟਿਕ ਸਕਣਗੇ। ਪਰ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਸੀ ਕਿ ਉਹ 2017 ਵਾਲੀ ਗਲਤੀ ਨਹੀਂ ਦੋਹਰਾਉਣਗੇ ਅਤੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਭਾਰੀ ਬਹੁਮਤ ਦਿੱਤਾ।”

‘ਆਪ’ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕੇਂਦਰ ਨੇ ਇੱਕ-ਇੱਕ ਕਰਕੇ ਪੰਜਾਬ ਦੇ ਫ਼ੰਡ ਰੋਕਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ, “ਹਜ਼ਾਰਾਂ ਕਰੋੜ ਰੁਪਏ ਦਾ ਆਰਡੀਐਫ ਦਾ ਪੈਸਾ ਅਜੇ ਵੀ ਕੇਂਦਰ ਕੋਲ ਬਕਾਇਆ ਪਿਆ ਹੈ। ਇੱਥੋਂ ਤੱਕ ਕਿ ਮਨਰੇਗਾ ਦੇ ਢਾਂਚੇ ਅਤੇ ਨਾਂ ਵਿੱਚ ਬਦਲਾਅ ਕਰਕੇ ਇਸ ਨੂੰ ਕਮਜ਼ੋਰ ਕੀਤਾ ਗਿਆ, ਜਿਸ ਦਾ ਅਸਰ ਪੰਜਾਬ ‘ਤੇ ਵੀ ਪਿਆ।”

ਪੰਜਾਬ ਵਿੱਚ ਆਏ ਹੜ੍ਹਾਂ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਬੇ ਦਾ ਦੌਰਾ ਕਰਨ ਅਤੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਤੋਂ ਜਾਣੂ ਕਰਵਾਏ ਜਾਣ ਦੇ ਬਾਵਜੂਦ ਪੰਜਾਬ ਨੂੰ ਸਿਰਫ਼ 1,600 ਕਰੋੜ ਰੁਪਏ ਹੀ ਮਿਲੇ, ਜੋ ਕਿ ਨਾਮਾਤਰ ਮਦਦ ਸੀ। ਉਨ੍ਹਾਂ ਅੱਗੇ ਕਿਹਾ, “ਵਾਅਦਾ ਕੀਤੀ ਵਾਧੂ ਸਹਾਇਤਾ ਵੀ ਨਹੀਂ ਮਿਲੀ। ਕੇਂਦਰ ਵੱਲੋਂ ਖੜ੍ਹੀਆਂ ਕੀਤੀਆਂ ਵਿੱਤੀ ਰੋਕਾਂ ਦੇ ਬਾਵਜੂਦ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਵਿਕਾਸ ਅਤੇ ਭਲਾਈ ਦੇ ਕੰਮ ਜਾਰੀ ਰੱਖੇ।”

ਉਨ੍ਹਾਂ ਕਿਹਾ, “ਉਨ੍ਹਾਂ ਨੇ ਸੋਚਿਆ ਸੀ ਕਿ ਜੇਕਰ ਪੰਜਾਬ ਦੇ ਫ਼ੰਡ ਰੋਕ ਦਿੱਤੇ ਜਾਣਗੇ ਤਾਂ ਸਰਕਾਰ ਸਕੂਲ ਨਹੀਂ ਬਣਾ ਸਕੇਗੀ, ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਨਹੀਂ ਕਰ ਸਕੇਗੀ, ਮੋਹੱਲਾ ਕਲੀਨਿਕ ਸਥਾਪਤ ਨਹੀਂ ਕਰ ਸਕੇਗੀ, ਹਸਪਤਾਲਾਂ ਵਿੱਚ ਸੁਧਾਰ ਨਹੀਂ ਕਰ ਸਕੇਗੀ ਜਾਂ ਸੜਕਾਂ ਨਹੀਂ ਬਣਾ ਸਕੇਗੀ। ਪਰ ਸਰਕਾਰ ਨੇ ਕੰਮ ਕਰਨਾ ਜਾਰੀ ਰੱਖਿਆ ਕਿਉਂਕਿ ਇਸ ਕੋਲ ਇਮਾਨਦਾਰੀ ਅਤੇ ਕੰਮ ਕਰਨ ਦਾ ਦ੍ਰਿੜ ਇਰਾਦਾ ਸੀ।”

ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਕੇਰਲ ਨੂੰ ਪਿੱਛੇ ਛੱਡ ਕੇ ਇਸ ਖੇਤਰ ਵਿੱਚ ਇੱਕ ਅਗਾਂਹਵਧੂ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਅੱਗੇ ਕਿਹਾ, “ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਗਈ, ਜੋ ਪੰਜਾਬ ਦੀਆਂ ਸੜਕਾਂ ‘ਤੇ ਕੀਮਤੀ ਜਾਨਾਂ ਬਚਾਉਣ ਦਾ ਕੰਮ ਕਰ ਰਹੀ ਹੈ, ਨਾਲ ਹੀ ਜਨਤਕ ਭਾਗੀਦਾਰੀ ਨਾਲ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਲਗਾਤਾਰ ਜਾਰੀ ਹੈ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, “ਭਾਜਪਾ ਪੰਜਾਬ ਨੂੰ ਨਕਾਰਾਤਮਕ ਰੂਪ ਵਿੱਚ ਦਿਖਾਉਣ ਲਈ ਵਾਰ-ਵਾਰ ਪੁਰਾਣੀਆਂ ਵੀਡੀਓਜ਼ ਅਤੇ ਚੋਣਵੇਂ ਬਿਰਤਾਂਤਾਂ ਦੀ ਵਰਤੋਂ ਕਰ ਰਹੀ ਹੈ। ਚੁਣੀਆਂ ਹੋਈਆਂ ਸਰਕਾਰਾਂ ਨੂੰ ਢਾਹ ਲਾਉਣ ਦੇ ਮਕਸਦ ਨਾਲ ਚੋਣਾਂ ਦੇ ਆਸ-ਪਾਸ ਕੇਂਦਰੀ ਜਾਂਚ ਏਜੰਸੀਆਂ ਨੂੰ ਤਾਇਨਾਤ ਕੀਤਾ ਜਾਂਦਾ ਹੈ। ਜਦੋਂ ਵੀ ਕਿਸੇ ਸੂਬੇ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰ ਦਿੰਦੀ ਹੈ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਦੇ ਤਰੀਕੇ ਲੱਭਣਾ ਅਤੇ ਇਹ ਮਾਹੌਲ ਸਿਰਜਣਾ ਹੈ ਕਿ ਉਨ੍ਹਾਂ ਦੀ ਸਰਕਾਰ ਅਸਫ਼ਲ ਹੋ ਗਈ ਹੈ।”

ਬਲਤੇਜ ਪੰਨੂ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਭਲਾਈ ਪਹਿਲਕਦਮੀਆਂ ਵਿਰੁੱਧ ਵੀ ਅਜਿਹੀਆਂ ਹੀ ਕੋਸ਼ਿਸ਼ਾਂ ਕੀਤੀਆਂ ਗਈਆਂ ਸੀਆਂ, ਪਰ ਭਗਵੰਤ ਮਾਨ ਸਰਕਾਰ ਨੇ ਵਿਰੋਧ ਦੇ ਬਾਵਜੂਦ ਅਜਿਹੀਆਂ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ।

ਈਡੀ ਨਾਲ ਜੁੜੇ ਹਾਲੀਆ ਘਟਨਾਕ੍ਰਮਾਂ ‘ਤੇ ਬਲਤੇਜ ਪੰਨੂ ਨੇ ਏਜੰਸੀ ‘ਤੇ ‘ਆਪ’ ਨੇਤਾਵਾਂ ਵਿਰੁੱਧ ਨਕਾਰਾਤਮਕ ਮੀਡੀਆ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ‘ਆਪ’ ਮੰਤਰੀ ਸੰਜੀਵ ਅਰੋੜਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਉਹ ਅਜੇ ਵੀ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਦਕਿ ਇੱਕ ਤੋਂ ਬਾਅਦ ਇੱਕ ਮੰਤਰੀਆਂ ‘ਤੇ ਦੋਸ਼ ਲਗਾਏ ਜਾ ਰਹੇ ਹਨ।”

ਬਲਤੇਜ ਪੰਨੂ ਨੇ ਪੰਜਾਬ ਪੁਲਿਸ ਨਾਲ ਈਡੀ ਦੇ ਸੰਚਾਰ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਈਡੀ ਵੱਲੋਂ ਡੀਜੀਪੀ ਨੂੰ ਕਥਿਤ ਤੌਰ ‘ਤੇ ਭੇਜੇ ਗਏ ਪੱਤਰਾਂ ਬਾਰੇ ਮੀਡੀਆ ਰਿਪੋਰਟਾਂ ਨੂੰ ਵਾਰ-ਵਾਰ ਉਜਾਗਰ ਕੀਤਾ ਜਾ ਰਿਹਾ ਹੈ, ਜਦੋਂ ਕਿ ਪੰਜਾਬ ਪੁਲਿਸ ਵੱਲੋਂ ਏਜੰਸੀ ਤੋਂ ਮੰਗੇ ਗਏ ਜਵਾਬ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। “ਪੰਜਾਬ ਪੁਲਿਸ ਨੇ ਈ.ਡੀ. ਨੂੰ ਸਪੱਸ਼ਟ ਸਬੂਤ ਅਤੇ ਕੇਸ ਦੇ ਪੂਰੇ ਵੇਰਵੇ ਦੇਣ ਲਈ ਕਿਹਾ ਹੈ। ਜੇਕਰ ਦਿਖਾਈ ਜਾ ਰਹੀ ਸਮੱਗਰੀ ਮਹਿਜ਼ ਚੈਟਾਂ ਦੇ ਅਸਪੱਸ਼ਟ ਸਕ੍ਰੀਨਸ਼ਾਟ ਹਨ, ਤਾਂ ਉਸ ਦੇ ਆਧਾਰ ‘ਤੇ ਐਫਆਈਆਰ ਕਿਵੇਂ ਦਰਜ ਕੀਤੀ ਜਾ ਸਕਦੀ ਹੈ? ਈਡੀ ਨੂੰ ਦਸਤਾਵੇਜ਼ ਅਤੇ ਵੇਰਵੇ ਮੁਹੱਈਆ ਕਰਵਾਉਣੇ ਚਾਹੀਦੇ ਹਨ ਤਾਂ ਜੋ ਮਾਮਲੇ ਨੂੰ ਅੱਗੇ ਵਧਾਇਆ ਜਾ ਸਕੇ। ਪਰ ਕੋਈ ਜਵਾਬ ਨਹੀਂ ਆ ਰਿਹਾ।”

ਬਲਤੇਜ ਪੰਨੂ ਨੇ ਕਿਹਾ ਕਿ ਵਾਰ-ਵਾਰ ਜਾਣਕਾਰੀ ਲੀਕ ਕਰਨ ਅਤੇ ਚੋਣਵੀਆਂ ਮੀਡੀਆ ਰਿਪੋਰਟਾਂ ਦਾ ਮਕਸਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨਾ ਹੈ ਕਿਉਂਕਿ ਭਾਜਪਾ ਉਨ੍ਹਾਂ ਵਿਰੁੱਧ ਕੁਝ ਵੀ ਲੱਭਣ ਵਿੱਚ ਅਸਫ਼ਲ ਰਹੀ ਹੈ। “ਪੰਜਾਬ ਦੇ ਲੋਕ ਸੱਚ ਜਾਣਦੇ ਹਨ। ਉਨ੍ਹਾਂ ਨੇ ਹਰ ਸੰਭਵ ਰੁਕਾਵਟ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਨੂੰ ਦੇਖਿਆ ਹੈ। ਭਾਜਪਾ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਸਕਦੀ ਹੈ, ਪਰ ਲੋਕਾਂ ਨੇ ਪਹਿਲਾਂ ਹੀ ਮਨ ਬਣਾ ਲਿਆ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ, ਪੰਜਾਬ ਸੂਬੇ ਦੀ ਸੇਵਾ ਜਾਰੀ ਰੱਖਣ ਲਈ ਇੱਕ ਵਾਰ ਫਿਰ ਭਗਵੰਤ ਸਿੰਘ ਮਾਨ ਨੂੰ ਚੁਣੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...