ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਰਸਮਾਂ ਤੇ ਭੋਗ ਵੀ ਪਾ ਦਿੱਤਾ ਸੀ, ਉਹੀ ਨੌਜਵਾਨ ਹੁਣ ਜਿਊਂਦਾ ਮਿਲਿਆ ਹੈ।
ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਰਸਮਾਂ ਤੇ ਭੋਗ ਵੀ ਪਾ ਦਿੱਤਾ ਸੀ, ਉਹੀ ਨੌਜਵਾਨ ਹੁਣ ਜਿਊਂਦਾ ਮਿਲਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਉਕਤ ਨੌਜਵਾਨ ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪਾਇਆ ਗਿਆ। ਪਰਿਵਾਰ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਦੇ ਇੱਕ ਮੁਲਾਜ਼ਮ ਦਾ ਫ਼ੋਨ ਆਇਆ ਤਾਂ ਪਹਿਲਾਂ ਉਨ੍ਹਾਂ ਨੂੰ ਆਪਣੇ ਕੰਨਾਂ ‘ਤੇ ਯਕੀਨ ਨਹੀਂ ਹੋਇਆ, ਪਰ ਜਦੋਂ ਜੇਲ੍ਹ ਪਹੁੰਚ ਕੇ ਉਨ੍ਹਾਂ ਨੇ ਆਪਣੇ ਪੁੱਤ ਨੂੰ ਸਾਹਮਣੇ ਖੜ੍ਹਾ ਦੇਖਿਆ ਤਾਂ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।ਦਰਅਸਲ, ਕਰੀਬ 22 ਦਿਨ ਪਹਿਲਾਂ ਕਪੂਰਥਲਾ ਪੁਲਸ ਨੂੰ ਕਾਂਜਲੀ ਨੇੜਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਸੀ। ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਆਪਣੇ ਪੁੱਤਰ ਦੀ ਭਾਲ ਵਿੱਚ ਭਟਕ ਰਹੇ ਪਰਿਵਾਰ ਨੇ ਉਸ ਲਾਸ਼ ਦੀ ਪਛਾਣ ਆਪਣੇ ਪੁੱਤਰ ਵਜੋਂ ਕਰ ਲਈ ਸੀ। ਪਰਿਵਾਰ ਵੱਲੋਂ ਸ਼ਨਾਖ਼ਤ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਮ੍ਰਿਤਕ ਦੇਹ ਉਨ੍ਹਾਂ ਦੇ ਹਵਾਲੇ ਕਰ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਨੇ 13 ਅਗਸਤ 2026 ਨੂੰ ਪੂਰੇ ਰੀਤੀ-ਰਿਵਾਜਾਂ ਨਾਲ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਸੀ।












