November 8, 2026, 8:34 am
----------- Advertisement -----------
HomeNewsBreaking Newsਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

Published on

----------- Advertisement -----------

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ‘ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ ਤਿੰਨ ਹੋਰ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਸੰਗਰੂਰ ਪੁਲੀਸ ਲਾਈਨ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ। ਇਸ ਘਟਨਾ ਤੋਂ ਬਾਅਦ ਕੀਤੀ ਗਈ ਪਹਿਲੀ ਵੱਡੀ ਪ੍ਰਸ਼ਾਸਨਿਕ ਕਾਰਵਾਈ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੁਨਾਮ (ਸੰਗਰੂਰ) ਵਿੱਚ ਡੀ ਐੱਸ ਪੀ (ਐੱਸ ਡੀ) ਵਜੋਂ ਤਾਇਨਾਤ ਡੀ ਐੱਸ ਪੀ ਹਰਵਿੰਦਰ ਸਿੰਘ ਨੂੰ “ਪ੍ਰਸ਼ਾਸਕੀ ਆਧਾਰਾਂ” ‘ਤੇ ਤੁਰੰਤ ਪ੍ਰਭਾਵ ਨਾਲ, ਬਹਾਦਰਗੜ੍ਹ (ਪਟਿਆਲਾ) ਵਿੱਚ ਪਹਿਲੀ ਸੀ ਡੀ ਓ ਬਟਾਲੀਅਨ ਵਿੱਚ ਡੀ ਐੱਸ ਪੀ ਦੇ ਖਾਲੀ ਅਹੁਦੇ ‘ਤੇ ਤਬਦੀਲ ਕਰ ਦਿੱਤਾ ਗਿਆ ਹੈ। ਪੁਲੀਸ ਸਥਾਪਨਾ ਕਮੇਟੀ ਵੱਲੋਂ ਜਾਰੀ ਇਸ ਹੁਕਮ ਵਿੱਚ ਨਿਰਦੇਸ਼ ਦਿੱਤੇ ਗਏ ਹਨ ਕਿ ਉਸ ਨੂੰ ਤੁਰੰਤ ⁨ਫਾਰਗ ਕੀਤਾ ਜਾਵੇ ਅਤੇ 6 ਸਤੰਬਰ ਤੱਕ ਆਪਣੇ ਨਵੇਂ ਤਾਇਨਾਤੀ ਸਥਾਨ ‘ਤੇ ਰਿਪੋਰਟ ਕੀਤੀ ਜਾਵੇ। ਸੰਗਰੂਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸ ਐੱਸ ਪੀ) ਵੱਲੋਂ ਜਾਰੀ ਇੱਕ ਵੱਖਰੇ ਹੁਕਮ ਵਿੱਚ, ਤਿੰਨ ਹੋਰ ਪੁਲੀਸ ਅਧਿਕਾਰੀਆਂ – ਇੰਸਪੈਕਟਰ ਪ੍ਰਤੀਕ ਜਿੰਦਲ (ਐੱਸ ਐੱਚ ਓ, ਸਿਟੀ ਸੁਨਾਮ ਪੁਲੀਸ ਸਟੇਸ਼ਨ), ਐੱਸ ਆਈ ਬਲਜੀਤ ਸਿੰਘ (ਐੱਸ ਐੱਚ ਓ, ਚੀਮਾ ਪੁਲੀਸ ਸਟੇਸ਼ਨ) ਅਤੇ ਏ ਐੱਸ ਆਈ ਹਰਪ੍ਰੀਤ ਸਿੰਘ (ਇੰਚਾਰਜ, ਜ਼ਿਲ੍ਹਾ ਪੁਲੀਸ ਸਿਟੀ ਸੁਨਾਮ) – ਨੂੰ “ਪ੍ਰਸ਼ਾਸਕੀ ਆਧਾਰਾਂ” ‘ਤੇ ਤੁਰੰਤ ਪ੍ਰਭਾਵ ਨਾਲ ਸੰਗਰੂਰ ਪੁਲੀਸ ਲਾਈਨ ਵਿੱਚ ਤਬਦੀਲ/ਤਾਇਨਾਤੀ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...