September 6, 2026, 6:03 pm
----------- Advertisement -----------
HomeNewsBreaking Newsਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

Published on

----------- Advertisement -----------

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਸੇਖੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿੱਚ ਆਯੋਜਿਤ ਇੱਕ ਵੱਡੇ ਜਨਤਕ ਇਕੱਠ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ‘ਤੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੇਖੋਂ ਨੂੰ ਸਿਰੋਪਾ ਭੇਟ ਕਰਕੇ ਰਸਮੀ ਤੌਰ ‘ਤੇ ‘ਆਪ’ ਵਿੱਚ ਸਵਾਗਤ ਕੀਤਾ। ਸੇਖੋਂ, ਗੈਂਗਸਟਰ ਦੀ ਦੁਨੀਆਂ ਛੱਡਣ ਬਾਅਦ ਵਿੱਚ ਮੁੱਖ ਧਾਰਾ ਵਿੱਚ ਆਏ ਹਨ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ “ਮੈਂ ਮਾਨ ਸਾਬ੍ਹ ਦਾ ਤਹਿ ਦਿਲੋ ਧੰਨਵਾਦ ਕਰਦਾ ਹੈ, ਮੈਂ ਤੁਹਾਡਾ ਦੇਣ ਨਹੀਂ ਦੇ ਸਕਦਾ ਹਾਂ। ਤੁਸੀਂ ਮੇਰਾ ਕੱਦ ਵਧਾਇਆ ਹੈ। ਮੈਂ ਆਪਣੇ ਆਪ ਨੂੰ ਕਰਮਾਂ ਵਾਲਾ ਸਮਝਦਾ ਹਾਂ। ਮੈਂ ਆਪਣੀ ਜ਼ਿੰਦਗੀ ਵਿੱਚ ਬਹੁਤ ਉਤਾਰ-ਚੜ੍ਹਾਅ ਦੇਖੇ। ਮੈਂ ਚੰਗਾ ਅਤੇ ਮਾੜਾ ਸਮਾਂ ਦੇਖਿਆ, ਪਰ ਮੈਂ ਹਮੇਸ਼ਾਂ ਵਾਹਿਗੁਰੂ ਉੱਤੇ ਆਸ ਰੱਖੀ। ਮਾਨ ਸਾਬ੍ਹ ਤੁਸੀਂ ਵੱਡੇ ਭਰਾ ਦੇ ਤੌਰ ਉੱਤੇ ਮੇਰੀ ਬਾਂਹ ਫੜ੍ਹੀ ਹੈ, ਮੈਂ ਵਾਅਦਾ ਕਰਦਾ ਹਾਂ ਕੀ ਮੈਂ ਤੁਹਾਡੇ ਲਈ ਆਪਣਾ ਸਿਰ ਦੇਵਾਂਗਾ ਪਰ ਪਿੱਛੇ ਨਹੀਂ ਹਟਾਂਗਾ।” ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ “ਜੋ-ਜੋ ਸਕੀਮਾਂ ਤੁਸੀਂ ਲੋਕਾਂ ਲਈ ਸ਼ੁਰੂ ਕੀਤੀਆਂ ਹਨ, ਉਹ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਦੇ ਰਹੇ ਹਨ। ਲੋਕਾਂ ਨੂੰ ਜੋ ਬਿਜਲੀ ਮੁਫ਼ਤ ਮਿਲ ਰਹੀ ਹੈ ਉਹ ਬਹੁਤ ਵੱਡੀ ਸਕੀਮ ਹੈ। ਅੱਜ ਲੋਕ ਬਹੁਤ ਜ਼ਿਆਦਾ ਸੁਖੀ ਹਨ ਅਤੇ ਸਾਰੇ ਤੁਹਾਡਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜੋ ਤੁਸੀਂ ਬੀਬੀਆਂ ਦੇ ਖਾਤੇ ਵਿੱਚ ਪੈਸੇ ਪਾ ਕੇ ਟੂੰ-ਟੂੰ ਕਰਵਾਈ ਹੈ, ਉਸ ਨੇ ਕਈਆਂ ਦੀ ਟੈ-ਟੈ ਕਰਵਾ ਦਿੱਤੀ ਹੈ। ਇੱਦਾ ਦਾ ਪੁੰਨ ਨਾ ਕਿਸੇ ਖੱਟਿਆ ਅਤੇ ਨਾ ਕਿਸੇ ਨੇ ਖੱਟਣਾ ਹੈ।” ਸੇਖੋਂ ਨੇ ਕਿਹਾ ਕਿ “ਮੁੱਖ ਮੰਤਰੀ ਮਾਨ ਜੀ ਤੁਸੀਂ ਜਗਤਾਰ ਸਿੰਘ ਹਵਾਲਾ ਲਈ ਇੱਕ ਚਿੱਠੀ ਲਿਖੀ ਹੈ। ਇਹ ਕੋਈ ਵੀ ਨਹੀਂ ਕਰ ਸਕਦਾ ਸੀ ਜੋ ਤੁਸੀਂ ਕੀਤਾ। ਹੁਣ ਮੈਂ ਅਪੀਲ ਕਰਦਾ ਹਾਂ ਕਿ ਤੁਸੀਂ ਬੰਦੀ ਸਿੰਘਾਂ ਲਈ ਵੀ ਕੁਝ ਕਰੋ, ਸਾਰਾ ਪੰਜਾਬ ਤੁਹਾਡਾ ਸਾਥ ਦੇਵੇਗਾ। ਬੰਦੀ ਸਿੰਘਾਂ ਨੇ ਬਹੁਤ ਕੈਦ ਕੱਟ ਲਈ ਹੁਣ ਉਹ ਆਪਣੇ ਘਰ ਆ ਸਕਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...