September 7, 2026, 12:24 pm
----------- Advertisement -----------
HomeNewsBreaking News‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

Published on

----------- Advertisement -----------

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ ਕੱਟ ਵਧੇ ਹਨ। ਪਾਵਰ ਕੱਟ ਦੇ ਵਿਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਸੂਬੇ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇਸ ਨੂੰ ਲੈ ਕੇ ਵੀਡੀਓ ਵੀ ਜਾਰੀ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਕੋਲੇ ਦੀ ਕਮੀ ਕਾਰਨ ਸੂਬੇ ਨੂੰ ਘਰੇਲੂ ਤੇ ਇੰਡਸਟਰੀ ਸੈਕਟਰ ਵਿਚ ਕੱਟ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਦੇਸ਼ ਭਰ ਵਿਚ 63 ਮੈਗਾਵਾਟ ਸਮਰੱਥਾ ਦੇ ਥਰਮਲ ਪਲਾਂਟ ਕੋਲੇ ਦੀ ਕਿੱਲਤ ਨਾਲ ਸਿੱਧੇਤੌਰ ‘ਤੇ ਪ੍ਰਭਾਵਿਤ ਹੋਏ ਹਨ ਤੇ ਜ਼ਿਆਦਾਤਰ ਨਿੱਜੀ ਬਿਜਲੀ ਪਲਾਟਾਂ ਕੋਲ ਸਿਰਫ 4 ਦਿਨ ਦਾ ਕੋਲਾ ਬਚਿਆ ਹੈ ਜਿਸ ਕਾਰਨ ਉਹ ਆਪਣੀ ਅੱਧੀ ਸਮਰੱਥਾ ‘ਤੇ ਚੱਲਣ ਨੂੰ ਮਜਬੂਰ ਹਨ।

ਬਿਜਲੀ ਮੰਤਰੀ ਨੇ ਕਿਹਾ ਕਿ ਨਾਭਾ ਪਾਵਰ ਲਿਮਟਿਡ (ਰਾਜਪੁਰਾ) ਤੇ ਤਲਵੰਡੀ ਸਾਬੋ ਪਾਵਰ ਪਲਾਂਟ (ਮਾਨਸਾ) ਪੂਰੀ ਤਰ੍ਹਾਂ ਤੋਂ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਕੋਲੇ ‘ਤੇ ਨਿਰਭਰ ਹਨ। ਕੇਂਦਰ ਤੋਂ ਮਿਲਣ ਵਾਲਾ ਕੋਲਾ ਨਾ ਮਿਲਣ ਕਾਰਨ ਇਹ ਦੋਵੇਂ ਵੱਡੇ ਪਲਾਂਟ ਮੌਜੂਦਾ ਸਮੇਂ ਅੱਧੀ ਸਮਰੱਥਾ ‘ਤੇ ਹੀ ਬਿਜਲੀ ਉਤਪਾਦਨ ਕਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਥਰਮਲ ਪਲਾਂਟਾਂ ਨੂੰ ਪੰਜਾਬ ਸਰਕਾਰ ਖੁਦ ਕੋਲਾ ਮੁਹੱਈਆ ਕਰਵਾ ਰਹੀ ਹੈ, ਉਨ੍ਹਾਂ ਕੋਲ ਅਜੇ ਵੀ ਲਗਭਗ 10 ਦਿਨ ਦਾ ਸਟਾਕ ਹੈ।

ਬਿਜਲੀ ਮੰਤਰੀ ਸੌਂਦ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਕਰਨ ਦੀ ਮੰਗ ਕਰਦੇ ਹੋਏ ਆਪਣੀ ਚੁੱਪੀ ਤੋੜਨ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਦੇਸ਼ ਤੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਹੋਵੇਗਾ ਕਿ ਕੋਲੇ ਦੀ ਇਹ ਕਮੀ ਕਦੋਂ ਤੱਕ ਦੂਰ ਹੋਵੇਗੀ ਤਾਂ ਕਿ ਸੂਬਿਆਂ ਵਿਚ ਆਮ ਲੋਕਾਂ ਤੇ ਉਦਯੋਗਾਂ ਨੂੰ ਬਿਨਾਂ ਰੁਕਾਵਟ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਕੋਲੇ ਦੀ ਕਮੀ ਕਾਰਨ ਪੰਜਾਬ ਭਰ ਵਿਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆਹੈ ਜਿਸ ਨਾਲ ਸੂਬੇ ਵਿਚ ਬਿਜਲੀ ਉਤਪਾਦਨ 1500 ਮੈਗਾਵਾਟ ਤੱਕ ਘੱਟ ਗਿਆ ਹੈ।ਮੰਤਰੀ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਜੋ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰ ਰਿਹਾ ਹੈ। ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਕੋਲੇ ਦੀ ਕਮੀ ਨੂੰ ਦੂਰ ਕਰਨ ਲਈ ਤੁਰੰਤ ਠੋਸ ਤੇ ਸਹੀ ਕਦਮ ਚੁੱਕਣੇ ਚਾਹੀਦੇ ਹਨ। ਕੋਲੇ ਦੀ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੱਢਣਾ ਚਾਹੀਦਾ ਹੈ ਤਾਂ ਕਿ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...