September 8, 2026, 2:40 pm
----------- Advertisement -----------
HomeNewsBreaking NewsCongress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

Published on

----------- Advertisement -----------


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ ਦਿੱਤਾ ਕਿ ਉਨ੍ਹਾਂ ਦੇ ਪਿਤਾ ਭਾਜਪਾ ’ਚ ਹੀ ਰਹਿਣਗੇ, ਕਾਂਗਰਸ ’ਚ ਨਹੀਂ ਜਾਣਗੇ| ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਅੱਜ ਇਥੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ’ਚ ਆਖਿਆ ਕਿ ਕੈਪਟਨ ਭਾਜਪਾ ’ਚ ਹਨ ਤੇ ਭਾਜਪਾ ’ਚ ਹੀ ਰਹਿਣਗੇ| ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 15 ਅਗਸਤ ਦੌਰਾਨ ਲਾਲ ਕਿਲ੍ਹੇ ਤੋਂ ਆਜ਼ਾਦੀ ਦੇ ਭਾਸ਼ਣ ਦੇ ਹਵਾਲੇ ’ਤੇ ਲੇਖ ਲਿਖਿਆ ਗਿਆ ਸੀ, ਜਿਸ ਦਾ ਮੁੱਖ ਸਵਾਲ ਸੀ ਕਿ ‘ਦਿਮਾਗੀ ਨਕਸਲੀ’ ਦੀ ਸਪੱਸ਼ਟ ਭਾਸ਼ਾ ਕੀ ਹੈ, ਕਿਉਂਕਿ ਪ੍ਰਧਾਨ ਮੰਤਰੀ ਨੇ ਭਾਸ਼ਣ ’ਚ ਕਿਹਾ ਸੀ ਕਿ ‘ਹਥਿਆਰਬੰਦ ਨਕਸਲਵਾਦ ਕਾਫ਼ੀ ਕਮਜ਼ੋਰ ਹੋ ਗਿਆ ਹੈ ਪਰ ਦੇਸ਼ ਵਿੱਚ ਕੁਝ ‘ਦਿਮਾਗੀ ਨਕਸਲੀ’ ਮੌਜੂਦ ਹਨ|

ਅਜਿਹੇ ’ਚ ਵੱਡੇ ਪੱਧਰ ’ਤੇ ਇਹ ਚਰਚਾ ਭਾਰੂ ਪੈ ਗਈ ਕਿ ਕੈਪਟਨ ਅਗਲੇ ਸਮੇਂ ਕਾਂਗਰਸ ਦਾ ਹਿੱਸਾ ਹੋਣਗੇ| ਕਿਉਂਕਿ ਪਿਛਲੇ ਸਮੇਂ ਰਾਹੁਲ ਗਾਂਧੀ ਨੇ ਵੀ ਕੈਪਟਨ ਨੂੰ ਯਾਦ ਕੀਤਾ ਸੀ ਪਰ ਅੱਜ ਜੈਇੰਦਰ ਕੌਰ ਨੇ ਕਾਂਗਰਸ ਸਿਰ ਦੋਸ਼ ਮੜਿਆ ਕਿ ਦੋ ਤਿੰਨ ਮਹੀਨੇ ਪਹਿਲਾਂ ਵੀ ਅਜਿਹੀ ਅਫ਼ਵਾਹ ਉਠਾਈ ਗਈ ਸੀ ਤੇ ਹੁਣ ਦੋ ਦਿਨਾਂ ਤੋਂ ਮੁੜ ਕਾਂਗਰਸ ਅਜਿਹੀ ਸ਼ਰਾਰਤ ਕਰ ਰਹੀ ਹੈ| ਉਨ੍ਹਾਂ ਕਾਂਗਰਸ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਆਖਿਆ ਕਿ ਕਾਂਗਰਸ ਕੋਲ ਸਿਵਾਏ ਆਪਸੀ ਲੜਾਈ ਤੋਂ ਕੋਈ ਹੋਰ ਮੁੱਦਾ ਨਹੀਂ ਹੈ। ਉਨ੍ਹਾਂ ਆਖਿਆ, ‘‘ਅਜਿਹੀ ਕੋਈ ਗੱਲ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਤੇ ਅਸੀਂ ਭਾਜਪਾ ’ਚ ਹਾਂ ਤੇ ਭਾਜਪਾ ’ਚ ਹੀ ਸਿਆਸਤ ਕਰਾਂਗੇ|’’ ਹਾਲੇ ਇਸ ਭਖੇ ਮਾਮਲੇ ’ਤੇ ਕੈਪਟਨ ਅਮਰਿੰਦਰ ਸਿੰਘ ਚੁੱਪ ਹੀ ਹਨ| ਸਿਆਸੀ ਮਾਹਿਰ ਕੈਪਟਨ ਦੇ ਮੋਦੀ ਪ੍ਰਤੀ ਚੁੱਕੇ ਸਵਾਲ ਨੂੰ ਸਿਆਸੀ ਹਿੰਮਤ ਵਜੋਂ ਵੀ ਲੈ ਰਹੇ ਹਨ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...