November 8, 2026, 7:44 am
----------- Advertisement -----------
HomeNewsBreaking Newsਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ,...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਨੇ ਅੱਜ ਸਵੇਰੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਪਾਇਲਟ ਨੇ ਕਿਹਾ ਕਿ ਸਾਂਝੀ ਮਿਹਨਤ, ਮਜ਼ਬੂਤ ਸੰਗਠਨ ਤੇ ਵਰਕਰਾਂ ਦੀ ਊਰਜਾ ਨਾਲ ਕਾਂਗਰਸ ਪੰਜਾਬ ‘ਚ ਮੁੜ ਸੱਤਾ ‘ਚ ਵਾਪਸੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਦੇ ਨਾਲ-ਨਾਲ ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਪਾਰਟੀ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਸੀ। ਦੋਵਾਂ ਆਗੂਆਂ ਵਿਚਾਲੇ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਚਰਚਾ ਹੋਈ।

ਜਲਦ ਪੰਜਾਬ ਦਾ ਦੌਰਾ ਕਰ ਸਕਦੇ ਹਨ ਪਾਇਲਟ

ਸੂਤਰਾਂ ਮੁਤਾਬਕ ਸਚਿਨ ਪਾਇਲਟ ਜਲਦ ਹੀ ਪੰਜਾਬ ਦਾ ਦੌਰਾ ਕਰ ਸਕਦੇ ਹਨ। ਆਪਣੇ ਪਹਿਲੇ ਦੌਰੇ ਦੌਰਾਨ ਉਹ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂਆਂ, ਮੌਜੂਦਾ ਵਿਧਾਇਕਾਂ, ਸਾਬਕਾ ਮੰਤਰੀਆਂ ਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਸਕਦੇ ਹਨ। ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤੇ ਸੰਗਠਨਾਤਮਕ ਰੋਡਮੈਪ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਭੁਪੇਸ਼ ਬਘੇਲ ਦੀ ਥਾਂ ਮਿਲੀ ਪੰਜਾਬ ਦੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ 5 ਸਤੰਬਰ ਨੂੰ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਸੀ। ਬਘੇਲ ਨੂੰ ਹੁਣ ਅਸਾਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਫੈਸਲਾ ਪੰਜਾਬ ਕਾਂਗਰਸ ‘ਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਦੌਰਾਨ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...