September 8, 2026, 2:51 pm
----------- Advertisement -----------
HomeNewsBreaking Newsਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

Published on

----------- Advertisement -----------

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ ਡਰਾਇਵਰ ਨੇ ਪਹਿਲਾਂ ਹੀ ਮੁਸ਼ਕਿਲਾਂ ਨਾਲ ਜੂਝ ਰਹੇ ਪੰਜਾਬੀਆਂ ਲਈ ਹੋਰ ਪ੍ਰੇਸ਼ਾਨੀ ਵਧਾ ਦਿੱਤੀ ਹੈ। ਇੰਡਿਆਨ ਸਟੇਟ ਦੀ ਪੁਟਨਮ ਕਾਂਉਂਟੀ  ਵਿਚ ਪੁਲਿਸ ਨੇ ਲੰਘੇ ਐਤਵਾਰ ਨੂੰ ਇਕ ਟ੍ਰੈਫਿਕ ਸਟਾਪ ਦੌਰਾਨ ਇਕ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ  ਲਗਭਗ 38 ਲੱਖ  ਡਾਲਰ  (ਕਰੀਬ 36 ਕਰੋੜ ਰੁਪਏ) ਬਾਜ਼ਾਰੀ ਕੀਮਤ ਦੀ ਕੋਕੀਨ ਬਰਾਮਦ ਕੀਤੀ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।ਆਈ.ਐਸ.ਪੀ. ਕ੍ਰਿਮੀਨਲ ਇੰਟਰਡਿਕਸ਼ਨ ਯੂਨਿਟ ਨੇ ਪੁਟਨਮ ਕਾਉਂਟੀ ਵਿਚ ਹਾਈ ਵੇਅ ਆਈ-70 ‘ਤੇ ਪੂਰਬ ਵੱਲ ਜਾ ਰਹੇ ਇਕ ਵਪਾਰਕ ਮੋਟਰ ਵਾਹਨ ‘ਤੇ ਇਕ ਟ੍ਰੈਫਿਕ ਸਟਾਪ ਲਗਾਇਆ। ਡਰਾਈਵਰ, ਹਰਪ੍ਰੀਤ ਸਿੰਘ, ਨੇ ਕਥਿਤ ਤੌਰ ‘ਤੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਮੈਮਫ਼ਿਸ, ਟੈਨੇਸੀ ਤੋਂ ਇੰਡੀਆਨਾਪੋਲਿਸ ਲਈ ਇਕ ਖਾਲੀ ਟਰੱਕ ਲਿਜਾ ਰਿਹਾ ਹੈ। ਰੋਕਣ ’ਤੇ ਅਧਿਕਾਰੀਆਂ ਅਨੁਸਾਰ ਡਰਾਈਵਰ ਟਰਾਂਸਪੋਰਟ ਮਿਆਰਾਂ ’ਤੇ ਸਹੀ ਉਤਰਦਾ ਨਹੀਂ ਲੱਗ ਰਿਹਾ ਸੀ, ਜਿਸ ਕਾਰਨ ਵਾਹਨ ਨੂੰ ਤੁਰੰਤ ਜ਼ਬਤ ਕਰ ਲਿਆ ਗਿਆ। ਵਾਹਨ ਦੀ ਜਾਂਚ ਦੌਰਾਨ ਅਧਿਕਾਰੀਆਂ ਨੂੰ  277 ਪੌਂਡ ਕੋਕੀਨ ਵਾਲੇ ਕਈ ਡਫਲ ਬੈਗ ਮਿਲੇ ਤੇ ਇਸ ਨਸ਼ੀਲੇ ਪਦਾਰਥ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਲਗਭਗ 38 ਲੱਖ ਡਾਲਰ ਹੋਣ ਦਾ ਅਨੁਮਾਨ ਹੈ। ਹਰਪ੍ਰੀਤ ਸਿੰਘ ਨੂੰ ਪੁਟਨਮ ਕਾਉਂਟੀ ਜੇਲ੍ਹ ਲਿਜਾਇਆ ਗਿਆ ਹੈ ਪਰ ਪੁਲਿਸ ਨੇ ਹੋਰ ਵੇਰਵੇ ਜਾਰੀ ਨਹੀਂ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...