September 9, 2026, 2:41 pm
----------- Advertisement -----------
HomeNewsBreaking Newsਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ,...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

Published on

----------- Advertisement -----------

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲੈ ਲਏ ਹਨ। ਮੁਲਾਜ਼ਮਾਂ ਦੀ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਕਰਮਚਾਰੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਸਾਰੇ ਹੜਤਾਲ ਨਾ ਕਰਨ ‘ਤੇ ਸਹਿਮਤ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਹੜਤਾਲ ਖਤਮ ਹੋਣ ਦੀ ਸਥਿਤੀ ਵਿੱਚ, ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਵੀ ਵਾਪਸ ਲੈ ਲਏ ਜਾਣਗੇ। ਕਰਮਚਾਰੀਆਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਤੇ ਰਹਿਣਗੇ । ਸ਼ੁਰੂ ਵਿੱਚ, ਹੜਤਾਲ ਸਿਰਫ 8 ਸਤੰਬਰ ਨੂੰ ਨਿਰਧਾਰਤ ਕੀਤੀ ਗਈ ਸੀ।

ਯੂਨੀਅਨ ਦੇ ਅਨੁਸਾਰ, 27 ਅਗਸਤ ਦੀ ਹੜਤਾਲ ਤੋਂ ਬਾਅਦ, ਸਰਕਾਰ ਨੇ ਲਗਭਗ 2,500 ਕਰਮਚਾਰੀਆਂ ਵਿਰੁੱਧ ਗੈਰਹਾਜ਼ਰੀ ਲਈ ਕਾਰਵਾਈ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਸੀ। ਕਰਮਚਾਰੀ ਇਸ ਪੱਤਰ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ।

ਬੀਤੇ ਦਿਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਸੀ ਕਿ ਜੇਕਰ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਕਾਨੂੰਨ ਮੁਤਾਬਕ ਕਾਰਵਾਈ ਕਰੇਗੀ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਦਾ ਰਸਤਾ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਸੀ।

ਅਰੋੜਾ ਨੇ ਕਿਹਾ ਸੀ ਕਿ ਪੰਜਾਬ ਆਪਣੀ ਆਮਦਨ ਦਾ ਵੱਡਾ ਹਿੱਸਾ ਤਨਖਾਹਾਂ ਅਤੇ ਪੈਨਸ਼ਨਾਂ ‘ਤੇ ਖਰਚ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਬਕਾਏ ਤੋਂ ਇਨਕਾਰ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਦੇ ਭੁਗਤਾਨ ਲਈ ਯੋਜਨਾਬੱਧ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੜਤਾਲੀ ਕਰਮਚਾਰੀਆਂ ਨੂੰ “ਨੋ ਵਰਕ, ਨੋ ਸੈਲਰੀ ” ਨੀਤੀ ਅਤੇ ਗੈਰਹਾਜ਼ਰੀ ਲਈ ਵਿਭਾਗੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...