October 26, 2026, 10:24 pm
----------- Advertisement -----------
HomeNewsBreaking Newsਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

Published on

----------- Advertisement -----------

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ ‘ਤੇ ਸਿਆਸਤ ਕਰ ਰਹੀਆਂ ਹਨ।

ਰਾਹੁਲ ਗਾਂਧੀ ਦੀ ਸੋਸ਼ਲ ਮੀਡੀਆ ਪੋਸਟ ‘ਤੇ ਜਵਾਬ ਦਿੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਰਾਹੁਲ ਗਾਂਧੀ ਜੀ, ਤੁਸੀਂ ਨਸ਼ਿਆਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਗੱਲ ਕੀਤੀ ਹੈ, ਪਰ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਿਸੇ ਸਰਕਾਰ ਨੇ ਫ਼ੈਸਲਾਕੁੰਨ ਕਾਰਵਾਈ ਕੀਤੀ ਹੈ, ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਹੈ। ਤੁਹਾਡੀ ਪਾਰਟੀ 2017 ਵਿੱਚ ਚਾਰ ਹਫ਼ਤਿਆਂ ਦੇ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਤੁਹਾਡੇ ਕੋਲ ਸਰਕਾਰ ਵਿੱਚ ਪੰਜ ਸਾਲ ਸਨ, ਤੁਸੀਂ ਉਨ੍ਹਾਂ ਪੰਜ ਸਾਲਾਂ ਦੌਰਾਨ ਕੀ ਕੀਤਾ?”

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਹੈ ਅਤੇ ਹੁਣ ਇਸ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਵਿਰੋਧੀ ਧਿਰ ਕੋਲ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਠੋਸ ਮੁੱਦਾ ਨਹੀਂ ਬਚਿਆ, ਤਾਂ ਉਹ ਇੱਕ ਦੁਖਦਾਈ ਘਟਨਾ ‘ਤੇ ਰਾਜਨੀਤੀ ਕਿਉਂ ਕਰ ਰਹੀ ਹੈ? ਉਨ੍ਹਾਂ ਕਿਹਾ, “ਪਹਿਲਾਂ ਤੁਸੀਂ ਧਰਮ ਅਤੇ ਜਾਤ ਦੇ ਨਾਂ ‘ਤੇ ਰਾਜਨੀਤੀ ਕੀਤੀ। ਹੁਣ ਜਦੋਂ ਉਹ ਮੁੱਦੇ ਫੇਲ੍ਹ ਹੋ ਗਏ, ਤਾਂ ਤੁਸੀਂ ਲਾਸ਼ਾਂ ‘ਤੇ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ।”

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਆਪਣੀ ਮਰਜ਼ੀ ਅਨੁਸਾਰ ਕਰਨ ਦਾ ਫ਼ੈਸਲਾ ਕੀਤਾ ਸੀ, ਫਿਰ ਵੀ ਵਿਰੋਧੀ ਧਿਰ ਦੇ ਆਗੂ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਨੇ ਖ਼ੁਦ ਸਿਆਸੀ ਆਗੂਆਂ ਦੀ ਮੌਜੂਦਗੀ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਉੱਥੋਂ ਜਾਣ ਲਈ ਕਿਹਾ। ਲੋਕਾਂ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਆਪਣੀ ਕਮੇਟੀ ਬਣ ਚੁੱਕੀ ਹੈ ਅਤੇ ਉਹ ਮਾਮਲੇ ਨੂੰ ਆਪ ਨਜਿੱਠਣਗੇ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਕਾਂਗਰਸ ਅਤੇ ਅਕਾਲੀ-ਬੀ.ਜੇ.ਪੀ. ਸਰਕਾਰਾਂ ਦੀ ਦੇਣ ਹੈ, ਜਦਕਿ ਮੌਜੂਦਾ ‘ਆਪ’ ਸਰਕਾਰ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਰਾਹੁਲ ਗਾਂਧੀ ਜੀ, ਪੰਜਾਬ ਆਓ। ਉਸ ਪਿੰਡ ਆ ਕੇ ਖ਼ੁਦ ਸਥਿਤੀ ਵੇਖੋ। ਲੋਕਾਂ ਨਾਲ ਗੱਲ ਕਰੋ ਅਤੇ ਸਮਝੋ ਕਿ ਉਹ ਕੀ ਚਾਹੁੰਦੇ ਹਨ ਅਤੇ ਕੀ ਕਹਿ ਰਹੇ ਹਨ। ਦਿੱਲੀ ਵਿੱਚ ਬੈਠ ਕੇ ਬਿਆਨਬਾਜ਼ੀ ਕਰਨ ਨਾਲ ਜ਼ਮੀਨੀ ਹਕੀਕਤ ਦਾ ਪਤਾ ਨਹੀਂ ਲੱਗਦਾ।”

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ, “ਜਦੋਂ ਵੀ ਪੰਜਾਬ ਵਿੱਚ ਕੋਈ ਛੋਟੀ ਜਿਹੀ ਮਾੜੀ ਘਟਨਾ ਵਾਪਰਦੀ ਹੈ, ਤਾਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਉੱਥੇ ਭੱਜੇ ਆਉਂਦੇ ਹਨ। ਉਨ੍ਹਾਂ ਕੋਲ ਹੋਰ ਕੋਈ ਮੁੱਦਾ ਨਹੀਂ ਬਚਿਆ। ਪਰ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ। ਪੰਜਾਬ ਮਿਲ-ਜੁਲ ਕੇ ਰਹਿਣ, ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਸਰਬੱਤ ਦੇ ਭਲੇ ਵਿੱਚ ਵਿਸ਼ਵਾਸ ਰੱਖਦਾ ਹੈ।”

ਬਰਿੰਦਰ ਕੁਮਾਰ ਗੋਇਲ ਨੇ ਦੋਹਰਾਇਆ ਕਿ ਨਾ ਤਾਂ ਆਪ ਦੇ ਕਿਸੇ ਮੰਤਰੀ ਅਤੇ ਨਾ ਹੀ ਕਿਸੇ ਐਮਐਲਏ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਇਸ “ਗੰਦੀ ਰਾਜਨੀਤੀ” ਤੋਂ ਬਾਜ਼ ਆਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...