September 12, 2026, 1:24 pm
----------- Advertisement -----------
HomeNewsBreaking Newsਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ।

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ ‘ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ‘ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, ‘ਕੇਵਲ ਸਿੰਘ ਢਿੱਲੋਂ ਮੁਰਦਾਬਾਦ’ ਦੇ ਨਾਅਰੇ ਲਗਾਏ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੱਕ ਨਹੀਂ ਦਿੱਤਾ।”

ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਆਗੂ ਗੁਲਜ਼ਾਰ ਸਿੰਘ ਦੇ ਵਿਛੋੜੇ ਨਾਲ ਜੂਝ ਰਹੇ ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤੇ ਬਿਨਾਂ ਹੀ ਪਿੰਡ ਪਹੁੰਚ ਗਏ। ਡਾ. ਬਲਬੀਰ ਸਿੰਘ ਨੇ ਕਿਹਾ, “ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਵਿੱਚ ਡੁੱਬੇ ਪਰਿਵਾਰ ਦੀ ਪੀੜ ਦੀ ਪਰਵਾਹ ਕੀਤੇ ਬਿਨਾਂ, ਭਾਜਪਾ ਆਗੂ ਉਸ ਦੀ ਲਾਸ਼ ‘ਤੇ ਰਾਜਨੀਤੀ ਕਰਨ ਲਈ ਪਿੰਡ ਪਹੁੰਚ ਗਏ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਵਾਪਸ ਮੋੜ ਦਿੱਤਾ ਅਤੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਦਾ ਪਰਦਾਫਾਸ਼ ਕੀਤਾ।”

ਡਾ. ਬਲਬੀਰ ਸਿੰਘ ਨੇ ਕਿਹਾ, “ਕੇਵਲ ਢਿੱਲੋਂ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ ‘ਤੇ ਲੋਕ ਮੌਤ ਨੂੰ ਵੀ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਦੇ।”

ਭਾਜਪਾ ਦੇ ਸਿਆਸੀ ਚਾਲ-ਚਲਣ ‘ਤੇ ਸਵਾਲ ਚੁੱਕਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਜੋ ਲੋਕ ਦੁੱਖ ਦੀ ਘੜੀ ਵਿੱਚ ਹਮਦਰਦੀ ਦੀ ਬਜਾਏ ਸਿਆਸੀ ਮੌਕਾ ਦੇਖਦੇ ਹਨ, ਉਹ ਪੰਜਾਬ ਦੇ ਲੋਕਾਂ ਨੂੰ ਕਿਸ ਤਰ੍ਹਾਂ ਦੀ ਰਾਜਨੀਤੀ ਸਿਖਾਉਣਗੇ? ਪੰਜਾਬ ਲਾਸ਼ਾਂ ‘ਤੇ ਰਾਜਨੀਤੀ ਕਰਨ ਵਾਲੀ ਇਸ ਸ਼ਰਮਨਾਕ ਸੋਚ ਨੂੰ ਕਦੇ ਪ੍ਰਵਾਨ ਨਹੀਂ ਕਰੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...