September 12, 2026, 1:24 pm
----------- Advertisement -----------
HomeNewsBreaking NewsSri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

Published on

----------- Advertisement -----------

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਫੈਸਲਾਬਾਦ ਹਵਾਈ ਅੱਡੇ ‘ਤੇ ਇੱਕ ਸਮੂਹ ਨੂੰ ਭਾਰਤ ਜਾਣ ਤੋਂ ਰੋਕਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਦੀ ਮੰਗ ਕੀਤੀ। ਸ਼ਰਧਾਲੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਪਹਿਲਾਂ ਕਦੇ ਵੀ ਅਜਿਹਾ ਸਰਟੀਫਿਕੇਟ ਨਹੀਂ ਮੰਗਿਆ ਗਿਆ। 

ਜਥੇ ਦੇ ਨੇਤਾ ਪਪਿੰਦਰ ਸਿੰਘ ਦੇ ਅਨੁਸਾਰ, ਸ਼ਰਧਾਲੂਆਂ ਨੇ ਸ਼ੁੱਕਰਵਾਰ ਸਵੇਰੇ ਲਗਭਗ 2:10 ਵਜੇ ਫੈਸਲਾਬਾਦ ਤੋਂ ਸ਼ਾਰਜਾਹ ਲਈ ਉਡਾਣ ਭਰਨੀ ਸੀ, ਅਤੇ ਫਿਰ ਸ਼ਾਰਜਾਹ ਤੋਂ ਦਿੱਲੀ ਪਹੁੰਚਣਾ ਸੀ। ਪਰ ਏਅਰਪੋਰਟ ’ਤੇ ਉਨ੍ਹਾਂ ਨੂੰ ਫਲਾਈਟ ’ਤੇ ਜਾਣ ਤੋਂ ਪਹਿਲਾ ਰੋਕ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਫੈਸਲਾਬਾਦ-ਸ਼ਾਰਜਾਹ ਦੀ ਫਲਾਈਟ ਪਹਿਲਾਂ ਹੀ ਲੰਘ ਚੁੱਕੀ ਹੈ ਅਤੇ ਸ਼ਾਰਜਾਹ ਤੋਂ ਦਿੱਲੀ ਤੋਂ ਅੱਗੇ ਦੀ ਫਲਾਈਟ ਵੀ ਰਹਿ ਜਾਵੇਗੀ। 

ਭਾਰਤ ਨੇ 92 ਵੀਜ਼ੇ ਜਾਰੀ ਕੀਤੇ

ਭਾਰਤ ਨੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ 92 ਵੀਜ਼ੇ ਜਾਰੀ ਕੀਤੇ ਸੀ। ਸ਼ਰਧਾਲੂਆਂ ਦਾ ਇਹ ਜਥਾ ਦਿੱਲੀ, ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਨਿਕਲਿਆ ਸੀ। ਇਸ ਦੇ ਬਾਵਜੂਦ, ਪਾਕਿਸਤਾਨ ਨੇ ਅਚਾਨਕ ਉਨ੍ਹਾਂ ਨੂੰ ਐਨਓਸੀ ਦਾ ਹਵਾਲਾ ਦਿੰਦੇ ਹੋਏ ਹਵਾਈ ਅੱਡੇ ‘ਤੇ ਰੋਕ ਦਿੱਤਾ। ਸਾਰੇ ਸ਼ਰਧਾਲੂ ਹੁਣ ਪਾਕਿਸਤਾਨ ਤੋਂ ਯਾਤਰਾ ਦੀ ਇਜਾਜ਼ਤ ਦੀ ਉਡੀਕ ਕਰ ਰਹੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...