September 12, 2026, 8:49 pm
----------- Advertisement -----------
HomeNewsBreaking Newsਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ...

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ

Published on

----------- Advertisement -----------

ਚੰਡੀਗੜ੍ਹ 11 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ 2015 ਦੀਆਂ ਘਟਨਾਵਾਂ ਅੱਜ ਵੀ ਪੰਜਾਬੀਆਂ ਦੇ ਦਿਲਾਂ ਵਿੱਚ ਇੱਕ ਗਹਿਰਾ ਜ਼ਖ਼ਮ ਹਨ, ਕਿਉਂਕਿ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਗਠਜੋੜ ਵਿੱਚ ਸੱਤਾ ਵਿੱਚ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਥ ਦੀ ਵਰਤੋਂ ਆਪਣੇ ਸਿਆਸੀ ਹਿੱਤਾਂ ਲਈ ਕੀਤੀ। ਹੁਣ, ਇਸ ਕਾਲੇ ਅਧਿਆਏ ਦੇ ਬਾਵਜੂਦ, ਬੇਅਦਬੀ ਅਤੇ ਗੋਲੀਕਾਂਡ ਦੇ ਕੇਸਾਂ ਵਿੱਚ ਸਿਆਸੀ ਬਚਾਅ ਲਈ ਅਤੇ ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੇ ਯਤਨਾਂ ਨੂੰ ਅੱਗੇ ਵਧਾਉਣ ਲਈ ਭਾਜਪਾ-ਅਕਾਲੀ ਗਠਜੋੜ ਦੁਬਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

‘ਆਪ’ ਵਿਧਾਇਕ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2015 ਦੀ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਕਦੇ ਮਾਫ਼ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਐਸਆਈਟੀ ਇਹ ਸਪੱਸ਼ਟ ਕਰੇ ਕਿ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਕਾਰਵਾਈ ਦੇ ਹੁਕਮ ਕਿਸ ਨੇ ਦਿੱਤੇ ਸਨ ਅਤੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀਆਂ ਮੌਤਾਂ ਲਈ ਜਵਾਬਦੇਹੀ ਸੁਨਿਸ਼ਚਿਤ ਕਰੇ। ਉਨ੍ਹਾਂ ਸਵਾਲ ਕੀਤਾ ਕਿ ਉਸ ਸਮੇਂ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਚੋਰੀ ਦੀ ਘਟਨਾ ਤੋਂ ਅਣਜਾਣ ਹੋਣ ਦਾ ਦਾਅਵਾ ਕਿਵੇਂ ਕਰ ਸਕਦੇ ਹਨ, ਜਦੋਂ ਕਿ ਇਹ ਜਾਣਕਾਰੀ ਉਨ੍ਹਾਂ ਦੇ ਆਪਣੇ ਦਫ਼ਤਰ ਤੱਕ ਪਹੁੰਚ ਚੁੱਕੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ, ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜ ਤਾਰਾ ਹੋਟਲ ਵਿੱਚ ਬੈਠੇ ਸਨ।

ਸ਼ੁਕਰਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “1 ਜੂਨ 2015 ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਸਨ, ਪਰ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਸ ਸਮੇਂ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਸਆਈਟੀ ਨੂੰ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਚੋਰੀ ਬਾਰੇ ਕੋਈ ਜਾਣਕਾਰੀ ਨਹੀਂ ਸੀ। ਹਾਲਾਂਕਿ, ਇੰਟੈਲੀਜੈਂਸ ਵਿੰਗ ਨੇ ਰਿਪੋਰਟ ਭੇਜੀ ਸੀ ਅਤੇ ਸੁਖਬੀਰ ਬਾਦਲ ਦੇ ਨਿੱਜੀ ਸਕੱਤਰ ਨੇ ਵੀ ਐਸਆਈਟੀ ਨੂੰ ਦੱਸਿਆ ਸੀ ਕਿ ਇਸ ਘਟਨਾ ਦੀ ਜਾਣਕਾਰੀ ਉਪਲਬਧ ਸੀ। ਜਦੋਂ ਗ੍ਰਹਿ ਮੰਤਰੀ ਦੇ ਆਪਣੇ ਦਫ਼ਤਰ ਨੂੰ ਜਾਣਕਾਰੀ ਮਿਲ ਚੁੱਕੀ ਸੀ ਤਾਂ ਉਹ ਅਣਜਾਣ ਕਿਵੇਂ ਰਹਿ ਸਕਦੇ ਹਨ?”

‘ਆਪ’ ਵਿਧਾਇਕ ਨੇ ਕਿਹਾ ਕਿ ਚੋਰੀ ਤੋਂ ਬਾਅਦ ਵੀ, ਸਤੰਬਰ 2015 ਵਿੱਚ ਜਦੋਂ ਪੋਸਟਰ ਲਗਾ ਕੇ ਸਿੱਖਾਂ ਨੂੰ ਆਪਣੇ ਚੋਰੀ ਹੋਏ ਗੁਰੂ ਨੂੰ ਲੱਭਣ ਦੀ ਚੁਣੌਤੀ ਦਿੱਤੀ ਗਈ ਸੀ, ਤਾਂ ਵੀ ਸਰਕਾਰ ਕਾਰਵਾਈ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਅੱਗੇ ਕਿਹਾ, “ਸਮੇਂ ਸਿਰ ਕਾਰਵਾਈ ਨਾ ਕਰਨ ਨਾਲ ਅਕਤੂਬਰ ਵਿੱਚ ਹੋਈ ਅਗਲੀ ਬੇਅਦਬੀ ਦੇ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿੰਡੇ ਹੋਏ ਮਿਲੇ। ਇਸ ਘਟਨਾ ਨੇ ਦੁਨੀਆ ਭਰ ਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ।”

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਕੋਟਕਪੂਰਾ ਵਿਖੇ ਸੰਗਤ ਸ਼ਾਂਤਮਈ ਢੰਗ ਨਾਲ ਇਕੱਠੀ ਹੋਈ ਸੀ, ਜਿੱਥੇ ਅਰਦਾਸ ਅਤੇ ਕੀਰਤਨ ਹੋ ਰਿਹਾ ਸੀ, ਪਰ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਵਾਛੜਾਂ ਦੀ ਵਰਤੋਂ ਕੀਤੀ ਗਈ। ਵਿਧਾਇਕ ਨੇ ਦੱਸਿਆ ਕਿ ਉਹ ਆਪ ਵੀ ਉਸ ਧਰਨੇ ਵਿੱਚ ਮੌਜੂਦ ਸਨ। ਉਨ੍ਹਾਂ ਕਿਹਾ, “ਐਸਆਈਟੀ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪਹਿਲਾਂ ਹੀ ਚਾਰਜਸ਼ੀਟ ਪੇਸ਼ ਕਰ ਚੁੱਕੀ ਹੈ, ਜਿਸ ਵਿੱਚ ਸੁਖਬੀਰ ਬਾਦਲ, ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਮੇਧ ਸਿੰਘ ਸੈਣੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ ਅਤੇ ਫਿਲਹਾਲ ਜ਼ਮਾਨਤ ‘ਤੇ ਹਨ। ਐਸਆਈਟੀ ਦੇ ਸਾਹਮਣੇ ਮੁੱਖ ਸਵਾਲ ਇਹ ਹੈ ਕਿ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਦੇ ਨਿਰਦੇਸ਼ ਕਿਸ ਨੇ ਦਿੱਤੇ ਸਨ।”

‘ਆਪ’ ਵਿਧਾਇਕ ਨੇ ਧਿਆਨ ਦਿਵਾਇਆ ਕਿ 14 ਅਕਤੂਬਰ ਨੂੰ ਬਹਿਬਲ ਕਲਾਂ ਵਿਖੇ ਵਾਪਰੀਆਂ ਅਗਲੀਆਂ ਘਟਨਾਵਾਂ ਹੋਰ ਵੀ ਦੁਖਦਾਈ ਸਨ, ਜਿੱਥੇ ਸ਼ਾਂਤਮਈ ਧਰਨਾ ਦੇ ਰਹੀ ਸੰਗਤ ‘ਤੇ ਪੁਲਿਸ ਗੋਲੀਬਾਰੀ ਦੌਰਾਨ ਦੋ ਨੌਜਵਾਨਾਂ, ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। “ਸੁਖਬੀਰ ਬਾਦਲ ਵਾਰ-ਵਾਰ ਦਾਅਵਾ ਕਰਦੇ ਰਹੇ ਹਨ ਕਿ ਉਹ ਉਸ ਸਮੇਂ ਪੰਜਾਬ ਵਿੱਚ ਨਹੀਂ ਸਨ। ਪਰ ਉਨ੍ਹਾਂ ਦੀ ਜ਼ਮਾਨਤ ਨਾਲ ਸਬੰਧਤ ਅਦਾਲਤੀ ਦਸਤਾਵੇਜ਼ ਦਰਸਾਉਂਦੇ ਹਨ ਕਿ ਸੁਖਬੀਰ ਬਾਦਲ ਪੰਜਾਬ ਵਿੱਚ ਹੀ ਮੌਜੂਦ ਸਨ ਅਤੇ ਇੱਕ ਪੰਜ ਤਾਰਾ ਹੋਟਲ ਵਿੱਚ ਠਹਿਰੇ ਹੋਏ ਸਨ। ਉੱਥੋਂ ਹੀ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਮੇਧ ਸਿੰਘ ਸੈਣੀ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਸਨ। ਪੰਜਾਬ ਦੇ ਲੋਕ ਜਾਨਣਾ ਚਾਹੁੰਦੇ ਹਨ ਕਿ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਦੇ ਨਿਰਦੇਸ਼ ਕਿਸ ਨੇ ਦਿੱਤੇ। ਸੁਖਬੀਰ ਬਾਦਲ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਨ੍ਹਾਂ ਘਟਨਾਵਾਂ ਵਿੱਚ ਆਪਣੀ ਭੂਮਿਕਾ ਕਬੂਲੀ ਸੀ।”

ਗਿਆਨੀ ਰਘਬੀਰ ਸਿੰਘ ਦੁਆਰਾ ਐਸਆਈਟੀ ਨੂੰ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੀ ਗਈ ਭੁੱਲ ਕਬੂਲੀਅਤ ਦੇ ਵੇਰਵੇ ਰਿਕਾਰਡ ਦਾ ਹਿੱਸਾ ਹਨ। ਉਨ੍ਹਾਂ ਕਿਹਾ, “ਜੇਕਰ ਇਹ ਇਕਰਾਰਨਾਮਾ ਅਤੇ ਹੋਰ ਸਬੂਤ ਪਹਿਲਾਂ ਹੀ ਰਿਕਾਰਡ ਦਾ ਹਿੱਸਾ ਹਨ, ਤਾਂ ਇਨ੍ਹਾਂ ਨੂੰ ਅਦਾਲਤ ਅਤੇ ਐਸਆਈਟੀ ਸਾਹਮਣੇ ਪੇਸ਼ ਕਿਉਂ ਨਾ ਕੀਤਾ ਜਾਵੇ? ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਕਿਉਂ ਨਹੀਂ ਮਿਲਣੀ ਚਾਹੀਦੀ? ਪੰਜਾਬ ਨੂੰ ਇਹ ਜਾਨਣ ਦਾ ਹੱਕ ਹੈ ਕਿ ਹੁਕਮ ਕਿਸ ਨੇ ਦਿੱਤੇ ਸਨ ਅਤੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀਆਂ ਮੌਤਾਂ ਲਈ ਕੌਣ ਜ਼ਿੰਮੇਵਾਰ ਸੀ।”

‘ਆਪ’ ਵਿਧਾਇਕ ਨੇ ਇਹ ਵੀ ਨੋਟ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਪ੍ਰਸਤਾਵਿਤ ਨਵਾਂ ਗਠਜੋੜ ਦਰਸਾਉਂਦਾ ਹੈ ਕਿ ਦੋਵਾਂ ਪਾਰਟੀਆਂ ਨੇ ਅਤੀਤ ਤੋਂ ਕੋਈ ਸਬਕ ਨਹੀਂ ਸਿੱਖਿਆ ਹੈ। ਉਨ੍ਹਾਂ ਕਿਹਾ, “ਇਹ ਗਠਜੋੜ ਇਸ ਲਈ ਕੀਤਾ ਜਾ ਰਹਾ ਹੈ ਕਿਉਂਕਿ ਕੇਂਦਰ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਹੈ ਅਤੇ ਸੁਖਬੀਰ ਬਾਦਲ ਨੂੰ ਬੇਅਦਬੀ ਅਤੇ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀਆਂ ਮੌਤਾਂ ਨਾਲ ਸਬੰਧਤ ਕੇਸਾਂ ਵਿੱਚ ਸਿਆਸੀ ਬਚਾਅ ਦੀ ਉਮੀਦ ਹੈ। ਪ੍ਰਸਤਾਵਿਤ ਅਕਾਲੀ-ਭਾਜਪਾ ਗਠਜੋੜ ਪੰਜਾਬ ਜਾਂ ਪੰਥ ਦੇ ਹਿੱਤਾਂ ਲਈ ਨਹੀਂ ਹੈ। ਇਹ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ‘ਚ ਭਾਜਪਾ ਦੀ ਸਰਕਾਰ ਹੈ ਅਤੇ ਸੁਖਬੀਰ ਬਾਦਲ ਇਨ੍ਹਾਂ ਕੇਸਾਂ ‘ਚ ਸਿਆਸੀ ਬਚਾਅ ਚਾਹੁੰਦੇ ਹਨ। ਸੁਖਬੀਰ ਬਾਦਲ ਇੱਕ ਵਾਰ ਫਿਰ ਸਿਆਸੀ ਫਾਇਦੇ ਲਈ ਪੰਜਾਬ ਅਤੇ ਪੰਥ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...