September 12, 2026, 1:25 pm
----------- Advertisement -----------
HomeNewsBreaking Newsਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

Published on

----------- Advertisement -----------

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ ਪਤੀ ਨਾਸਿਰ ਹੁਸੈਨ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਨਾਸਿਰ ਦੀ ਪਹਿਲੀ ਪਤਨੀ ਸਾਇਮਾ ਹੁਸੈਨ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਨਾਸਿਰ ਨੂੰ 16 ਸਤੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। 

ਸਾਇਮਾ ਹੁਸੈਨ ਨੇ ਵਕੀਲ ਅਲੀ ਚੰਗੇਜ਼ੀ ਸੰਧੂ ਰਾਹੀਂ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਨਾਸਿਰ ‘ਤੇ ਦੋਸ਼ ਲਗਾਇਆ ਗਿਆ ਕਿ ਉਸ ਨੇ ਆਪਣੀ ਪਹਿਲੀ ਪਤਨੀ ਦੀ ਇਜਾਜ਼ਤ ਤੋਂ ਬਿਨਾਂ ਦੂਜਾ ਵਿਆਹ ਕੀਤਾ ਹੈ। ਹੁਸੈਨ ਅਤੇ ਉਸ ਦੇ ਭਰਾ ਮੁਹੰਮਦ ਨਦੀਮ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ।

ਸਾਇਮਾ ਨੇ ਦੋਸ਼ ਲਗਾਇਆ ਕਿ ਸਰਬਜੀਤ ਨੇ ਨਾਸਿਰ ਨਾਲ ਮਿਲ ਕੇ ਉਸ ਦੇ ਘਰ ‘ਤੇ ਕਬਜ਼ਾ ਕਰ ਲਿਆ ਅਤੇ ਉਸ ਨੂੰ ਅਤੇ ਉਸਦੇ ਚਾਰ ਬੱਚਿਆਂ ਨੂੰ ਬੇਦਖਲ ਕਰ ਦਿੱਤਾ। ਸਾਇਮਾ ਬੱਚਿਆਂ ਲਈ ਗੁਜ਼ਾਰਾ ਭੱਤਾ ਅਤੇ ਰਿਹਾਇਸ਼ ਦੀ ਮੰਗ ਕਰ ਰਿਹਾ ਹੈ।

ਸਾਇਮਾ ਹੁਸੈਨ ਤੋਂ ਇਲਾਵਾ ਵਕੀਲ ਅਲੀ ਚੰਗੇਜ਼ੀ ਸੰਧੂ ਵੀ ਸਰਬਜੀਤ ਕੌਰ ਦੇ ਭਾਰਤੀ ਪਤੀ ਕਰਨੈਲ ਸਿੰਘ ਅਤੇ ਪਾਕਿਸਤਾਨ ਦੇ ਸਾਬਕਾ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮਹਿੰਦਰ ਪਾਲ ਸਿੰਘ ਦੀ ਨੁਮਾਇੰਦਗੀ ਕਰ ਰਹੇ ਹਨ। ਸਰਬਜੀਤ ਕੌਰ ਨੂੰ ਪਾਕਿਸਤਾਨ ਤੋਂ ਦੇਸ਼ ਨਿਕਾਲਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਵੀ ਲਾਹੌਰ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। 

ਸਾਇਮਾ ਨੇ 7 ਸਤੰਬਰ ਨੂੰ ਲਾਹੌਰ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ ਵਿਚ ਸਾਇਮਾ ਨੇ ਇਹ ਵੀ ਕਿਹਾ ਕਿ ਲਗਭਗ 10 ਮਹੀਨੇ ਤੋਂ ਨਾਸਿਰ ਨੇ ਉਸ ਨਾਲ ਅਤੇ ਬੱਚਿਆਂ ਨਾਲ ਸੰਪਰਕ ਨਹੀਂ ਕੀਤਾ ਹੈ। ਉਸ ਨੇ ਦੋਸ਼ ਲਾਇਆ ਕਿ ਨਾ ਤਾਂ ਬੱਚਿਆਂ ਦੇ ਪਾਲਣ-ਪੋਸ਼ਣ ਲਈ ਕੋਈ ਰਕਮ ਦਿੱਤੀ ਗਈ ਤੇ ਨਾ ਹੀ ਉਨ੍ਹਾਂ ਦਾ ਹੱਕ-ਮੇਹਰ ਅਦਾ ਕੀਤਾ ਗਿਆ।

ਵਕੀਲ ਅਲੀ ਚੰਗੇਜ਼ੀ ਸੰਧੂ ਮੁਤਾਬਕ ਪਾਕਿਸਤਾਨ ਦੇ ਮੁਸਲਿਮ ਪਰਿਵਾਰਕ ਕਾਨੂੰਨ ਆਰਡੀਨੈਂਸ 1961 ਦੀ ਧਾਰਾ 6 ਦੂਜੇ ਵਿਆਹ ਲਈ ਕਾਨੂੰਨੀ ਪ੍ਰਕਿਰਿਆ ਦੀ ਲੋੜ ਹੈ। ਇਸ ਲਈ ਆਰਬਿਟਰੇਸ਼ਨ ਕੌਂਸਲ ਤੋਂ ਇਜਾਜ਼ਤ ਅਤੇ ਪਹਿਲੀ ਪਤਨੀ ਦੀ ਸਹਿਮਤੀ ਲੈਣੀ ਜ਼ਰੂਰੀ ਹੈ। ਜ਼ਰੂਰੀ ਇਜਾਜ਼ਤ ਤੋਂ ਬਿਨਾਂ ਦੂਜਾ ਵਿਆਹ ਕਰਨ ‘ਤੇ ਇੱਕ ਸਾਲ ਤੱਕ ਦੀ ਕੈਦ ਅਤੇ 5,00,000 ਪਾਕਿਸਤਾਨੀ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...