November 8, 2026, 6:34 am
----------- Advertisement -----------
HomeNewsBreaking Newsਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

Published on

----------- Advertisement -----------

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ ਇੱਕ ਵੱਡੀ ਅਤੇ ਇਤਿਹਾਸਕ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਯੂਰਪੀ ਮੁਲਕ ‘ਰਿਪਬਲਿਕ ਆਫ਼ ਮੋਲਦੋਵਾ’ ਤੋਂ ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਲਮ ਦਾ ਸਫ਼ਲਤਾਪੂਰਵਕ ਪ੍ਰਤਿਅਰਪਣ ਕਰਵਾ ਲਿਆ ਹੈ। ਅੰਮ੍ਰਿਤ ਦਲਮ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਕਾਰਕੁੰਨ ਹੈ ਅਤੇ ਪੰਜਾਬ ਅੰਦਰ ਕਈ ਸੰਗੀਨ ਵਾਰਦਾਤਾਂ ਵਿੱਚ ਸਰਗਰਮ ਰਿਹਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਦੇ ਪੂਰੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਕਿਸੇ ਯੂਰਪੀ ਦੇਸ਼ ਤੋਂ ਏਨੇ ਵੱਡੇ ਭਗੌੜੇ ਅਪਰਾਧੀ ਨੂੰ ਸਫ਼ਲਤਾਪੂਰਵਕ ਵਾਪਸ ਭਾਰਤ ਲਿਆਂਦਾ ਗਿਆ ਹੈ। ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ ਕਤਲ, ਕਤਲ ਦੀ ਕੋਸ਼ਿਸ਼, ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (ਯੂਏਪੀਏ), ਅਸਲਾ ਐਕਟ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਦਰਜਨਾਂ ਗੰਭੀਰ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਲੋੜੀਂਦਾ ਸੀ।

ਆਪ੍ਰੇਸ਼ਨ ਈਸਟਰਨ ਰੀਚ’: 6 ਮਹੀਨਿਆਂ ਦਾ ਅੰਤਰਰਾਸ਼ਟਰੀ ਖ਼ੁਫ਼ੀਆ ਮੈਨਹੰਟ

ਵਿਦੇਸ਼ ਦੀ ਧਰਤੀ ‘ਤੇ ਬੈਠੇ ਇਸ ਖ਼ਤਰਨਾਕ ਗੈਂਗਸਟਰ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਵੱਲੋਂ ‘ਆਪ੍ਰੇਸ਼ਨ ਈਸਟਰਨ ਰੀਚ’ ਨਾਂ ਦਾ ਵਿਸ਼ੇਸ਼ ਅਭਿਆਨ ਚਲਾਇਆ ਗਿਆ ਸੀ। ਪਿਛਲੇ 6 ਮਹੀਨਿਆਂ ਤੋਂ ਚੱਲ ਰਹੇ ਇਸ ਗੁਪਤ ਅਤੇ ਅੰਤਰਰਾਸ਼ਟਰੀ ਮੈਨਹੰਟ ਦੌਰਾਨ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਅਤੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐੱਫਟੀਈਸੀ) ਪੰਜਾਬ ਨੇ ਅਹਿਮ ਅਤੇ ਕੇਂਦਰੀ ਭੂਮਿਕਾ ਨਿਭਾਈ।

ਏਜੀਟੀਐੱਫ ਅਤੇ ਓਐੱਫਟੀਈਸੀ ਦੀਆਂ ਟੀਮਾਂ ਦੀ ਸ਼ਲਾਘਾ

ਇਸ ਸਮੁੱਚੇ ਮਿਸ਼ਨ ਨੂੰ 24 ਘੰਟੇ ਨਿਗਰਾਨੀ, ਸਟੀਕ ਖ਼ੁਫ਼ੀਆ ਸੂਚਨਾਵਾਂ ਅਤੇ ਕੇਂਦਰੀ ਤੇ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਨੇਪਰੇ ਚਾੜ੍ਹਿਆ ਗਿਆ। ਪੰਜਾਬ ਪੁਲਿਸ ਦੇ ਡੀਜੀਪੀ ਸਮੇਤ ਉੱਚ ਅਧਿਕਾਰੀਆਂ ਨੇ ਇਸ ਸ਼ਾਨਦਾਰ ਸਫ਼ਲਤਾ ਲਈ ਏਜੀਟੀਐੱਫ ਅਤੇ ਓਐੱਫਟੀਈਸੀ ਦੀਆਂ ਟੀਮਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਹਿਯੋਗ ਲਈ ਮੋਲਦੋਵਾ ਪ੍ਰਸ਼ਾਸਨ, ਅਜ਼ਰਬਾਈਜਾਨ ਦੇ ਅਧਿਕਾਰੀਆਂ, ਸੀਬੀਆਈ (ਇੰਟਰਪੋਲ ਭਾਰਤ), ਕੇਂਦਰੀ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਸਮੂਹ ਸਹਿਯੋਗੀ ਕੇਂਦਰੀ ਏਜੰਸੀਆਂ ਦਾ ਰਸਮੀ ਤੌਰ ‘ਤੇ ਧੰਨਵਾਦ ਪ੍ਰਗਟਾਇਆ ਗਿਆ। ਡੀਜੀਪੀ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਗੈਂਗਸਟਰ ਜਾਂ ਅਪਰਾਧੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਜਾਵੇ, ਪੰਜਾਬ ਪੁਲਿਸ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਅਤੇ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...