September 12, 2026, 1:25 pm
----------- Advertisement -----------
HomeNewsBreaking Newsਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

Published on

----------- Advertisement -----------

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ। ਦੋਸ਼ੀ ਨੂੰ ਕਿਸੇ ਵਾਰਦਾਤ ਵਿਚ ਸ਼ਿਨਾਖਤ ਕਰਨ ਲਈ ਲਿਆਇਆ ਗਿਆ ਸੀ, ਜਿਸ ਦੌਰਾਨ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਮੁਠਭੇੜ ਦੌਰਾਨ 3 ਗੋਲੀਆਂ ਚੱਲੀਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਬਦਮਾਸ਼ ਦੀ ਲੱਤ ਵਿਚ ਲੱਗੀ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ ਪਿਸਤੌਲ ਵੀ ਬਰਾਮਦ ਕੀਤੀ। 

Maps

ਦੋਸ਼ੀ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਪ੍ਰਿੰਸ ਨਿਵਾਸੀ ਤਰਨਤਾਰਨ ਵਜੋਂ ਹੋਈ ਹੈ। ਦੋਸ਼ੀ ਗੈਂਗਸਟਰ ਡੋਨੀ ਬਲ ਗੈਂਗ ਦਾ ਮੈਂਬਰ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ, ਉਸ ਨੂੰ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਦੋਸ਼ੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਉਸ ਨੂੰ ਸ਼ਨੀਵਾਰ ਸਵੇਰੇ 8 ਵਜੇ ਦੇ ਕਰੀਬ ਜਮਸ਼ੇਦਪੁਰ ਦੇ ਡੇਅਰੀ ਕੰਪਲੈਕਸ ਲੈ ਕੇ ਆਈ ਸੀ ਤਾਂ ਜੋ ਹਥਿਆਰ ਬਰਾਮਦ ਕੀਤਾ ਜਾ ਸਕੇ। ਇਸ ਦੌਰਾਨ ਦੋਸ਼ੀ ਨੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦਾਅਵਾ ਕੀਤਾ ਕਿ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ। ਮੁਠਭੇੜ ਵਿਚ ਦੋਸ਼ੀ ਦੀ ਲੱਤ ਵਿਚ ਗੋਲੀ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿਚ ਭਰਤੀ ਕਰਾਇਆ ਗਿਆ।

ਜਲੰਧਰ ਦੇ ਸੀਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਟੀਮ ਨੇ ਪਿਛਲੇ ਸ਼ਨੀਵਾਰ ਨੂੰ ਇੱਕ ਇਲਾਕੇ ਵਿੱਚ ਹੋਈ ਵਾਰਦਾਤ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਕਾਕਾ ਕੰਡਿਆਲਾ ਪਿੰਡ ਦੇ ਦੋ ਦੋਸ਼ੀਆਂ ਸਹਿਜਦੀਪ ਅਤੇ ਸੁਖਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਵਾਰਦਾਤ ਤੋਂ ਬਾਅਦ ਦੋਸ਼ੀ ਸੁਖਜਿੰਦਰ ਸਿੰਘ ਨੇ ਆਪਣਾ ਹਥਿਆਰ ਇੱਕ ਜਗ੍ਹਾ ‘ਤੇ ਲੁਕਾ ਦਿੱਤਾ ਸੀ। ਜਦੋਂ ਪੁਲਿਸ ਟੀਮ ਉਸ ਨੂੰ ਹਥਿਆਰ ਬਰਾਮਦ ਕਰਨ ਲਈ ਮੌਕੇ ‘ਤੇ ਲੈ ਕੇ ਆਈ, ਤਾਂ ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਆਤਮ-ਰੱਖਿਆ ਵਿੱਚ ਕੀਤੀ ਗਈ ਫਾਇਰਿੰਗ ਨਾਲ ਸੁਖਜਿੰਦਰ ਜ਼ਖਮੀ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...