September 12, 2026, 3:45 pm
----------- Advertisement -----------
HomeNewsBreaking Newsਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

Published on

----------- Advertisement -----------

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ। ਸ਼ੁੱਕਰਵਾਰ ਨੂੰ ਉਸ ਨੇ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਪਖਰਾਲੀ ਪਿੰਡ ਵਿੱਚ ਆਪਣੇ ਕਾਕੋਟ ਫਾਰਮ ਹਾਊਸ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਗਗਨਜੋਤ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਆਏ ਸਨ ਅਤੇ ਫਾਰਮ ਹਾਊਸ ਵਿੱਚ ਇਕੱਲੇ ਸਨ। 

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਜਾਂਚ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਮ੍ਰਿਤਕ ਦੇਹ ਨੂੰ ਰੋਪੜ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੇ ਜੱਦੀ ਪਿੰਡ, ਗੁਮਥਲਾ ਗਾਧੂ ਲਿਆਂਦੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ, ਸ਼ਨੀਵਾਰ ਨੂੰ ਕੀਤਾ ਜਾਵੇਗਾ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸਨੇ ਖੁਦਕੁਸ਼ੀ ਕਿਉਂ ਕੀਤੀ।

ਗਗਨਜੋਤ ਕੁਰੂਕਸ਼ੇਤਰ ਦੇ ਗੁਮਥਲਾ ਗੜ੍ਹੂ ਪਿੰਡ ਦੇ ਦੋ ਵਾਰ ਸਰਪੰਚ ਰਹੇ। ਉਨ੍ਹਾਂ ਦੇ ਪਿਤਾ, ਜਸਵਿੰਦਰ ਸੰਧੂ, ਪਿਹੋਵਾ ਤੋਂ ਚਾਰ ਵਾਰ ਵਿਧਾਇਕ ਰਹੇ ਸਨ। ਉਨ੍ਹਾਂ ਨੂੰ ਓ.ਪੀ. ਚੌਟਾਲਾ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ 2019 ਵਿੱਚ ਜਿਗਰ ਦੇ ਕੈਂਸਰ ਕਾਰਨ ਦੇਹਾਂਤ ਹੋ ਗਿਆ ਸੀ।

ਆਪਣੇ ਪਿਤਾ ਸਵਿੰਦਰ ਸਿੰਘ ਸੰਧੂ ਦੇ ਤਿੰਨ ਬੱਚਿਆਂ ਵਿੱਚੋਂ, ਗਗਨਜੋਤ ਆਪਣੇ ਭਰਾ ਜਸਤੇਜ ਸਿੰਘ ਸੰਧੂ ਤੋਂ ਛੋਟਾ ਅਤੇ ਹਰਕੀਰਤ ਸੰਧੂ ਤੋਂ ਵੱਡੇ ਸਨ। ਉਨ੍ਹਾਂ ਦੇ ਪਿੱਛੇ ਉਸਦੀ ਪਤਨੀ ਸਿਮਰਨਜੀਤ ਕੌਰ ਅਤੇ ਦੋ ਪੁੱਤਰ ਹਨ। ਉਨ੍ਹਾਂ ਦਾ ਵੱਡਾ ਪੁੱਤਰ ਆਫਤਾਬ ਚੰਡੀਗੜ੍ਹ ਵਿੱਚ ਪੜ੍ਹ ਰਿਹਾ ਹੈ, ਜਦੋਂ ਕਿ ਛੋਟਾ ਪੁੱਤਰ ਜ਼ੋਰਾਵਰ ਸਪੇਨ ਵਿੱਚ ਪੜ੍ਹ ਰਿਹਾ ਹੈ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਗਗਨਜੋਤ ਨੇ ਆਪਣੇ ਜੱਦੀ ਘਰ ਦੇ ਨੇੜੇ ਇੱਕ ਨਵਾਂ ਘਰ ਅਤੇ ਫਾਰਮ ਹਾਊਸ ਬਣਾਇਆ। ਉਹ ਆਪਣੇ ਪੁੱਤਰ ਅਤੇ ਪਤਨੀ ਨਾਲ ਉੱਥੇ ਰਹਿੰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...