September 13, 2026, 7:41 pm
----------- Advertisement -----------
HomeNewsBreaking Newsਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

Published on

----------- Advertisement -----------

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ ਡੇਢ ਤੋਂ ਦੋ ਵਜੇ ਦੇ ਵਿਚਕਾਰ ਵਾਪਰੀ। ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗਲੀ ‘ਚ ਦਾਖਲ ਹੋਏ। ਉਨ੍ਹਾਂ ਨੇ ਗਲੀ ਦੇ ਅੰਦਰ ਯੂ-ਟਰਨ ਲਿਆ ਤੇ ਜਾਂਦੇ-ਜਾਂਦੇ ਗੁਲਾਬ ਸਿੱਧੂ ਦੇ ਘਰ ਵੱਲ 6 ਰਾਊਂਡ ਫਾਇਰ ਕਰ ਦਿੱਤੇ ਤੇ ਮੌਕੇ ਤੋਂ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਗੋਲੀਬਾਰੀ ਹੋਈ, ਉਸ ਸਮੇਂ ਗਾਇਕ ਗੁਲਾਬ ਸਿੱਧੂ ਘਰ ਨਹੀਂ ਹਨ। ਉਹ ਭਾਰਤ ਤੋਂ ਬਾਹਰ ਗਏ ਹੋਏ ਸਨ। ਘਰ ਦੇ ਅੰਦਰ ਉਨ੍ਹਾਂ ਦੇ ਬਜ਼ੁਰਗ ਮਾਤਾ-ਪਿਤਾ, ਪਤਨੀ ਤੇ ਬੱਚੇ ਮੌਜੂਦ ਸਨ। ਗਨੀਮਤ ਇਹ ਰਹੀ ਕਿ ਗੋਲੀਆਂ ਘਰ ਦੀ ਕੰਧ ਤੇ ਗੇਟ ‘ਤੇ ਲੱਗੀਆਂ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਸੱਟ ਨਹੀਂ ਲੱਗੀ। ਸੰਜੀਵ ਗੋਇਲ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਛੇ ਖੋਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੋਬਾਈਲ ਲੋਕੇਸ਼ਨਾਂ ਦਾ ਪਤਾ ਲਗਾਉਣ ਲਈ ਡਾਟਾ ਡੰਪ ਹਾਸਲ ਕੀਤੇ ਜਾ ਰਹੇ ਹਨ। ਪੁਲਿਸ ਅਨੁਸਾਰ, ਗੁਲਾਬ ਸਿੱਧੂ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਉਸ ਦੀ ਸੁਰੱਖਿਆ ਲਈ ਦੋ ਗੰਨਮੈਨ ਤਾਇਨਾਤ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...