September 15, 2026, 2:33 pm
----------- Advertisement -----------
HomeNewsBreaking Newsਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

Published on

----------- Advertisement -----------

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। CBSA ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਵਸੂਲੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। 

ਏਜੰਸੀ ਅਨੁਸਾਰ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ’ (IRPA) ਤਹਿਤ ਅਪਰਾਧਿਕ ਸੰਗਠਨਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਲਈ ਅਯੋਗ ਪਾਇਆ ਗਿਆ ਸੀ। ਇਨ੍ਹਾਂ ਚਾਰਾਂ ਵਿਰੁੱਧ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹਿੰਸਕ ਵਾਰਦਾਤਾਂ ਦੇ ਮਾਮਲੇ ਦਰਜ ਸਨ।

ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ (IRB) ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। CBSA ਨੇ ਅੱਜ ਦੱਸਿਆ ਕਿ ਉਨ੍ਹਾਂ ਵੱਲੋਂ ਇਸੇ ਸਾਲ ਦੇ ਪਿਛਲੇ ਮਹੀਨਿਆਂ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਸ਼ਾਮਲ 111 ਸ਼ੱਕੀਆਂ ਨੂੰ ਦੇਸ਼ ਨਿਕਾਲਾ (ਡਿਪੋਰਟ) ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਹੋਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...