September 16, 2026, 6:45 pm
----------- Advertisement -----------
HomeNewsBreaking Newsਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

Published on

----------- Advertisement -----------

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਨਾਮੀ ਗੈਂਗਸਟਰ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਭਾਰਤ ਲਿਆਂਦਾ ਗਿਆ ਹੈ। ਉਹ ਨਾਮੀ ਗੈਂਗ ਨਾਲ ਜੁੜੇ ਇੱਕ ਨੈੱਟਵਰਕ ਲਈ ਕੰਮ ਕਰਦਾ ਸੀ। 

ਡੀਜੀਪੀ ਗੌਰਵ ਯਾਦਵ ਨੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਆਈ.ਜੀ.ਆਈ. (IGI) ਹਵਾਈ ਅੱਡੇ, ਨਵੀਂ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਹੈ।

ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਲਈ ਟਿਕਾਣਾ ਮੁਹੱਈਆ ਕਰਵਾਇਆ ਸੀ। ਉਹ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. (IPC), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. (FIR) ਵਿੱਚ ਲੋੜੀਂਦਾ ਸੀ। ਏ.ਜੀ.ਟੀ.ਐਫ. (AGTF) ​​ਪੰਜਾਬ ਵੱਲੋਂ 03.09.2026 ਨੂੰ ਉਸ ਵਿਰੁੱਧ ‘ਲੁੱਕ ਆਊਟ ਸਰਕੂਲਰ’ (LOC) ਜਾਰੀ ਕੀਤਾ ਗਿਆ ਸੀ।

ਮੁਲਜ਼ਮ ਦਾ ਅਪਰਾਧਿਕ ਇਤਿਹਾਸ ਰਿਹਾ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਫਿਰੌਤੀ, ਅਸਲਾ ਐਕਟ ਦੀ ਉਲੰਘਣਾ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਉਸਦੇ ਵਿਆਪਕ ਅਪਰਾਧਿਕ ਨੈੱਟਵਰਕ ਅਤੇ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...