September 17, 2026, 1:25 am
----------- Advertisement -----------
HomeNewsBreaking Newsਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

Published on

----------- Advertisement -----------

ਨਵੀਂ ਦਿੱਲੀ 15 ਸਤੰਬਰ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ “ਆਪ” ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ ‘ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ ਆਉਂਦਾ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਕਾਬੂ ਪਾ ਲਿਆ। ਪਰ ਹੁਣ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਪੰਜਾਬ ਵਿੱਚ 80 ਫੀਸਦੀ ਨਸ਼ਾ ਆ ਰਿਹਾ ਹੈ। ਸਭ ਤੋਂ ਵੱਧ ਨਸ਼ਾ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਿਹਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਬੀਜੇਪੀ ਦੀ ਕੇਂਦਰ ਸਰਕਾਰ ਦੀ ਹੈ, ਪਰ ਬੀਜੇਪੀ ਇਸ ਨੂੰ ਰੋਕਣ ਵਿੱਚ ਨਾਕਾਮ ਹੈ ਜਾਂ ਫਿਰ ਰੋਕਣਾ ਹੀ ਨਹੀਂ ਚਾਹੁੰਦੀ।

2022 ਵਿੱਚ ਜਦੋਂ ਸਾਡੀ ਸਰਕਾਰ ਬਣੀ ਸੀ ਤਾਂ 80 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਸੀ। “ਆਪ” ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਪਾਕਿਸਤਾਨ ਤੋਂ ਆਉਣ ਵਾਲੀ ਡਰੱਗਜ਼ ‘ਤੇ ਕਾਬੂ ਪਾਇਆ। ਅੱਜ ਸਿਰਫ਼ 20 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਹੈ। ਅੱਜ 80 ਫੀਸਦੀ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਹੀ ਹੈ। ਬੀਜੇਪੀ ਆਪਣੇ ਰਾਜਾਂ ਵਿੱਚ ਨਸ਼ੇ ਦਾ ਧੰਦਾ ਰੋਕਣ ਵਿੱਚ ਨਾਕਾਮ ਰਹੀ ਹੈ ਜਾਂ ਰੋਕਣਾ ਨਹੀਂ ਚਾਹੁੰਦੀ? ਗੁਜਰਾਤ ਵਿੱਚ ਤੀਹ ਸਾਲਾਂ ਤੋਂ ਇਨ੍ਹਾਂ ਦੀ ਸਰਕਾਰ ਹੈ ਅਤੇ ਨਸ਼ੇ ਦਾ ਸਭ ਤੋਂ ਵੱਧ ਧੰਦਾ ਉੱਥੇ ਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸ਼ਾਸਿਤ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਨਸ਼ਾ ਭਾਰਤ ਆਉਂਦਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਦੀ ਬੀਜੇਪੀ ਸਰਕਾਰ ਦੀ ਹੈ। ਅਤੇ ਇਨ੍ਹਾਂ ਦੀ ਬੇਸ਼ਰਮੀ ਦੇਖੋ; ਪੰਜਾਬ ਵਿੱਚ ਇਹ ਲੋਕ ਨਸ਼ੇ ਦੇ ਖ਼ਿਲਾਫ਼ ਯਾਤਰਾ ਕੱਢ ਰਹੇ ਹਨ। ਪੰਜਾਬ ਤੋਂ ਸਿੱਖੋ। “ਆਪ” ਤੋਂ ਸਿੱਖੋ ਅਤੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੋ। ਹਰ ਗੱਲ ਵਿੱਚ ਰਾਜਨੀਤੀ ਨਾ ਕਰੋ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ‘ਐਕਸ’ ‘ਤੇ ਕਿਹਾ ਕਿ ਪੰਜਾਬ ਵਿੱਚ 80 ਪ੍ਰਤੀਸ਼ਤ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਤੋਂ ਆ ਰਹੀ ਹੈ। ਇਹ ਸਪਲਾਈ ਕਿਉਂ ਨਹੀਂ ਰੋਕੀ ਜਾ ਰਹੀ? ਕੀ ਬੀਜੇਪੀ ਡਰੱਗ ਤਸਕਰਾਂ ਨਾਲ ਮਿਲ ਕੇ ਦੇਸ਼ ਵਿੱਚ ਨਸ਼ੇ ਨੂੰ ਬੜਾਵਾ ਦੇ ਰਹੀ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...