September 16, 2026, 2:53 pm
----------- Advertisement -----------
HomeNewsBreaking Newsਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

Published on

----------- Advertisement -----------

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬਾੜੀਆਂ ਕਲਾਂ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਤੋਂ ਬਾਅਦ ਮਾਹੌਲ ਪਹਿਲਾਂ ਹੀ ਤਣਾਅਪੂਰਨ ਸੀ। ਇੱਥੇ ਬਸਪਾ ਵੱਲੋਂ ਸਵੇਰ ਤੋਂ ਹੀ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਭਾਜਪਾ ਆਗੂ ਮੌਕੇ ‘ਤੇ ਪਹੁੰਚੇ

ਮੌਕੇ ‘ਤੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਆਗੂ ਵਿਜੇ ਸਾਂਪਲਾ, ਪੰਜਾਬ ਭਾਜਪਾ ਐਸਸੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਤੇ ਹੁਸ਼ਿਆਰਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਪਹੁੰਚੇ ਸਨ। ਇੱਥੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਵਿਰੋਧ ‘ਚ ਬਸਪਾ ਵਰਕਰਾਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਵਰਕਰਾਂ ਵਿਚਕਾਰ ਧੱਕਾ-ਮੁੱਕੀ, ਸਾਂਪਲਾ ‘ਤੇ ਮਾਈਕ ਨਾਲ ਹਮਲਾ

ਇਸੇ ਦੌਰਾਨ ਕੁਝ ਬਸਪਾ ਤੇ ਭਾਜਪਾ ਵਰਕਰਾਂ ਵਿਚਾਲੇ ਵਿਵਾਦ ਹੋ ਗਿਆ। ਦੇਖਦੇ ਹੀ ਦੇਖਦੇ ਭਾਜਪਾ ਤੇ ਬਸਪਾ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਣ ਲੱਗੀ। ਇਸ ਝੜਪ ਦੌਰਾਨ ਵਿਜੇ ਸਾਂਪਲਾ ‘ਤੇ ਮਾਈਕ ਨਾਲ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਉਨ੍ਹਾਂ ਨੂੰ ਖਰੋਚਾਂ ਤੇ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪਿੰਡ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...