September 17, 2026, 3:49 pm
----------- Advertisement -----------
HomeNewsBreaking Newsਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ ਬਣਾਈ ਗਈ 7 ਮੈਂਬਰੀ ਤਾਲਮੇਲ ਕਮੇਟੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਹਿਮ ਪ੍ਰਤੀਕਿਰਿਆ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਮੇਟੀ ‘ਚ ਉਨ੍ਹਾਂ ਨੂੰ ਸ਼ਾਮਲ ਕੀਤੇ ਜਾਣ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸਰਕਾਰ ਵੱਲੋਂ ਅਧਿਕਾਰਤ ਤੌਰ ‘ਤੇ ਨਹੀਂ, ਸਗੋਂ ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਇਸ ਸਬੰਧੀ ਉਨ੍ਹਾਂ ਨੂੰ ਕੋਈ ਅਧਿਕਾਰਤ ਪੱਤਰ, ਫਾਈਲ ਜਾਂ ਏਜੰਡਾ ਪ੍ਰਾਪਤ ਨਹੀਂ ਹੋਇਆ। ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਕਮੇਟੀ ਸਬੰਧੀ ਅਧਿਕਾਰਤ ਪੱਤਰ, ਏਜੰਡਾ ਤੇ ਇਸ ਦੀ ਕਾਰਜਪ੍ਰਣਾਲੀ ਦੀ ਰੂਪ-ਰੇਖਾ ਸਾਹਮਣੇ ਨਹੀਂ ਆਉਂਦੀ, ਉਦੋਂ ਤੱਕ ਕਮੇਟੀ ਦੇ ਕੰਮ ਕਰਨ ਦੇ ਢੰਗ ਜਾਂ ਇਸ ‘ਚ ਉਨ੍ਹਾਂ ਦੀ ਨਿੱਜੀ ਭੂਮਿਕਾ ਬਾਰੇ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਧਿਕਾਰਤ ਜਾਣਕਾਰੀ ਮਿਲਣ ਤੋਂ ਬਾਅਦ ਹੀ ਇਸ ਮਾਮਲੇ ‘ਚ ਸਪੱਸ਼ਟ ਤੌਰ ‘ਤੇ ਆਪਣੀ ਗੱਲ ਰੱਖੀ ਜਾ ਸਕੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਨੂੰ ਲੈ ਕੇ ਜੋ ਇਤਰਾਜ਼ ਉਠਾਏ ਗਏ ਸਨ, ਉਨ੍ਹਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਤਾਲਮੇਲ ਕਮੇਟੀ ਦਾ ਗਠਨ ਕਰਨਾ ਇੱਕ ਸਕਾਰਾਤਮਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸਾਰੇ ਧਿਰਾਂ ਨਾਲ ਤਾਲਮੇਲ ਤੇ ਗੱਲਬਾਤ ਰਾਹੀਂ ਅੱਗੇ ਵਧਣ ਦੀ ਲੋੜ ਹੈ, ਤਾਂ ਜੋ ਸਿੱਖ ਧਾਰਮਿਕ ਭਾਵਨਾਵਾਂ ਅਤੇ ਗੁਰਬਾਣੀ ਦੀ ਮਰਿਆਦਾ ਨਾਲ ਜੁੜੇ ਮੁੱਦਿਆਂ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ।

“ਸਖ਼ਤ ਕਾਨੂੰਨ ਤੇ ਸਮਾਂਬੱਧ ਜਾਂਚ ਦੀ ਲੋੜ”

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ‘ਚ ਸਖ਼ਤ ਕਾਨੂੰਨ ਤੇ ਸਮਾਂਬੱਧ ਜਾਂਚ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ‘ਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤੇ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿ ਕੋਈ ਵੀ ਵਿਅਕਤੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਈ ਵਾਰ ਸੋਚੇ।

ਉਨ੍ਹਾਂ ਜਾਂਚ ਪ੍ਰਕਿਰਿਆ ਨੂੰ ਵੀ ਸਮਾਂਬੱਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਘੱਟੋ-ਘੱਟ ਡੀਐੱਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਤੇ ਜਾਂਚ ਮੁਕੰਮਲ ਕਰਨ ਉਪਰੰਤ ਤਿੰਨ ਮਹੀਨਿਆਂ ਦੀ ਨਿਸ਼ਚਿਤ ਸਮਾਂ-ਸੀਮਾ ਅੰਦਰ ਅਦਾਲਤ ‘ਚ ਚਲਾਨ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਮਾਮਲਿਆਂ ਨੂੰ ਲੰਬੇ ਸਮੇਂ ਤੱਕ ਲਟਕਣ ਤੋਂ ਰੋਕਣ ਤੇ ਪੀੜਤ ਧਿਰ ਨੂੰ ਇਨਸਾਫ਼ ਦਿਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ...