ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ.. ਉਨ੍ਹਾਂ ਦੀ ਅਥਾਹ ਹਿੰਮਤ ਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ… ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ… ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀਤੇ ਈਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਣਾ ਦਿੰਦੀ ਰਹੇਗੀ।
ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਥਾਣਾ ਗੇਟ ਹਕੀਮਾਂ ਵਿਚ ਤਾਇਨਾਤ ASI ਹਰਜੀਤ ਸਿੰਘ ਰਾਤ ਲਗਭਗ 2.30 ਵਜੇ ਦਾਣਾ ਮੰਡੀ ਦੇ ਕੋਲ ਬਾਈਕ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਕੁਝ ਅਣਪਛਾਤਿਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀ ਲੱਗਣ ਨਾਲ ASI ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਭਰਤੀ ਕਰਾਇਆ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਜਾਂਚ ਕਰ ਦਿੱਤੀ।












