November 8, 2026, 12:52 am
----------- Advertisement -----------
HomeNewsBreaking Newsਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

Published on

----------- Advertisement -----------

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ ਆਏ ਉੱਘੇ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਦੀ ਕਿੰਗ’ ਵੱਲੋਂ ਹੁਣ ਟ੍ਰਾਈਸਿਟੀ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਰਾਕੇਸ਼ ਤ੍ਰੇਹਨ ਆਉਂਦੀ 22 ਸਤੰਬਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ 10 ਆਈਫ਼ੋਨ ਮੁਫ਼ਤ ਵੰਡਣ ਜਾ ਰਹੇ ਹਨ। ਇਸ ਵਿਸ਼ੇਸ਼ ਵੰਡ ਪ੍ਰੋਗਰਾਮ ਲਈ ਚੰਡੀਗੜ੍ਹ ਦੇ ਸੈਕਟਰ 10 ਵਿਖੇ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਰਾਜਾ ਤ੍ਰੇਹਨ ਅਨੁਸਾਰ ਇਹ ਆਈਫ਼ੋਨ ਸਿਰਫ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਅਤੇ ਮੁਟਿਆਰਾਂ ਨੂੰ ਹੀ ਦਿੱਤੇ ਜਾਣਗੇ। ਚੋਣ ਪ੍ਰਕਿਰਿਆ ਵਿੱਚ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਯੋਗ ਮੰਨਿਆ ਜਾਵੇਗਾ, ਜੋ ਪਹਿਲਾਂ ਤੋਂ ਤੈਅ ਕੀਤੇ ਗਏ ਵਿਸ਼ੇਸ਼ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਲੱਕੀ ਡਰਾਅ ਰਾਹੀਂ ਜੇਤੂ ਬਣਨ ਵਾਲੀਆਂ ਔਰਤਾਂ ਨੂੰ ਤਕਰੀਬਨ 1 ਲੱਖ ਰੁਪਏ ਦੀ ਕੀਮਤ ਵਾਲਾ ਨਵਾਂ ‘iPhone 17’ ਦਿੱਤਾ ਜਾਵੇਗਾ।

ਅਗਲੇ ਪੜਾਅ ‘ਚ ਪੰਚਕੂਲਾ ਤੇ ਜ਼ੀਰਕਪੁਰ ਤੱਕ ਵਧੇਗਾ ਦਾਇਰਾ

ਰਾਜਾ ਤ੍ਰੇਹਨ ਨੇ ਦੱਸਿਆ ਕਿ 22 ਸਤੰਬਰ ਦੀ ਵੰਡ ਮੁਕੰਮਲ ਹੋਣ ਮਗਰੋਂ 5 ਅਕਤੂਬਰ ਨੂੰ ਅਗਲੀ ਸਮੀਖਿਆ ਕੀਤੀ ਜਾਵੇਗੀ, ਜਿਸ ਵਿੱਚ ਇਹ ਫ਼ੈਸਲਾ ਲਿਆ ਜਾਵੇਗਾ ਕਿ ਆਈਫ਼ੋਨਾਂ ਦੀ ਗਿਣਤੀ ਕਿੰਨੀ ਵਧਾਈ ਜਾਣੀ ਹੈ। ਇਸ ਦੇ ਨਾਲ ਹੀ ਇਸ ਮੁਫ਼ਤ ਆਈਫ਼ੋਨ ਵੰਡ ਯੋਜਨਾ ਦਾ ਵਿਸਥਾਰ ਕਰਦਿਆਂ ਇਸ ਨੂੰ ਜ਼ੀਰਕਪੁਰ ਅਤੇ ਪੰਚਕੂਲਾ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਾਕੇਸ਼ ਤ੍ਰੇਹਨ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਆਮ ਲੋਕਾਂ ਨੂੰ 500 ਰੁਪਏ ਦੇ ਕਰੰਸੀ ਨੋਟ ਵੰਡਣ ਅਤੇ ਮੁਫ਼ਤ ਪੈਟਰੋਲ ਪਵਾਉਣ ਦੇ ਅਨੋਖੇ ਸਮਾਗਮ ਕਰਵਾ ਚੁੱਕੇ ਹਨ।

ਜਾਣੋ ਕਿਵੇਂ ਹੋਵੇਗੀ ਜੇਤੂਆਂ ਦੀ ਚੋਣ ਅਤੇ ਕੀ ਹਨ ਸ਼ਰਤਾਂ

ਵਟਸਐਪ ਗਰੁੱਪ ਵਿੱਚ ਲਿਖਣਾ ਹੋਵੇਗਾ ਜੈ ਮਾਤਾ ਦੀ: ਰਾਜਾ ਅਨੁਸਾਰ ਚੰਡੀਗੜ੍ਹ ਅਤੇ ਮੋਹਾਲੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਇੱਕ ਵੱਖਰਾ ਵਟਸਐਪ ਗਰੁੱਪ ਤਿਆਰ ਕੀਤਾ ਗਿਆ ਹੈ। ਇਸ ਗਰੁੱਪ ਦਾ ਹਿੱਸਾ ਬਣਨ ਲਈ ਔਰਤਾਂ ਨੂੰ ਜਾਰੀ ਕੀਤੇ ਗਏ ਨੰਬਰ ‘ਤੇ ਸੰਪਰਕ ਕਰਨਾ ਪੈਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਨੰਬਰ ਗਰੁੱਪ ਵਿੱਚ ਜੋੜਿਆ ਜਾਂਦਾ ਹੈ। ਗਰੁੱਪ ਵਿੱਚ ਸ਼ਾਮਲ ਹੋਣ ਉਪਰੰਤ ਮੈਂਬਰਾਂ ਲਈ ਰੋਜ਼ਾਨਾ ‘ਜੈ ਮਾਤਾ ਦੀ’ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਸਕ੍ਰੀਨ ਸਕ੍ਰੌਲਿੰਗ ਰਾਹੀਂ ਨਿਕਲੇਗਾ ਲੱਕੀ ਡਰਾਅ: ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਦੱਸਦਿਆਂ ਰਾਜਾ ਨੇ ਦੱਸਿਆ ਕਿ ਲੱਕੀ ਡਰਾਅ ਕੱਢਣ ਸਮੇਂ ਵਟਸਐਪ ਗਰੁੱਪ ਨੂੰ ਸਾਰਿਆਂ ਦੇ ਸਾਹਮਣੇ ਖੋਲ੍ਹਿਆ ਜਾਵੇਗਾ। ਇਸ ਤੋਂ ਬਾਅਦ ਗਰੁੱਪ ਮੈਂਬਰਾਂ ਦੀ ਸੂਚੀ ਨੂੰ ਮੋਬਾਈਲ ਸਕ੍ਰੀਨ ‘ਤੇ ਉਂਗਲੀ ਨਾਲ ਉੱਪਰ ਵੱਲ ਤੇਜ਼ੀ ਨਾਲ ਸਕ੍ਰੌਲ ਕੀਤਾ ਜਾਵੇਗਾ। ਸਕ੍ਰੌਲ ਰੁਕਣ ‘ਤੇ ਜਿਸ ਵੀ ਔਰਤ ਦਾ ਨਾਮ ਅਤੇ ਮੋਬਾਈਲ ਨੰਬਰ ਸਕ੍ਰੀਨ ਦੇ ਸਾਹਮਣੇ ਆਵੇਗਾ, ਉਸ ਨੂੰ ਜੇਤੂ ਐਲਾਨ ਦਿੱਤਾ ਜਾਵੇਗਾ ਅਤੇ ਮੌਕੇ ‘ਤੇ ਹੀ ਬ੍ਰਾਂਡ ਨਿਊ ਆਈਫ਼ੋਨ ਸੌਂਪਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...