September 20, 2026, 7:57 pm
----------- Advertisement -----------
HomeNewsBreaking Newsਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ,...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

Published on

----------- Advertisement -----------

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿੱਤਾ। ਉਸ ਦਾ ਦੂਜਾ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਢੇਰ ਹੋਏ ਸ਼ੂਟਰ ਦੀਪਕ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੰਮਕਾਰ ਕਰਦਾ ਸੀਤੇ ਬਹੁਤ ਚੰਗਾ ਸੀ ਪਰ ਪਤਾ ਨਹੀਂ ਕਿਹੜੇ ਮੁੰਡਿਆਂ ਨਾਲ ਜਾ ਕੇ ਬੈਠਣ ਲੱਗੇ ਤੇ ਨਸ਼ੇ ਵਿਚ ਪੈ ਗਿਆ ਉਨ੍ਹਾਂ ਦੱਸਿਆ ਕਿ ਪੁਲਿਸ ਕਈ ਦਿਨਾਂ ਤੋਂ ਉਸ ਦੇ ਪਿੱਛੇ ਲੱਗੀ ਹੋਈ ਸੀ। ਪੁਲਿਸ ਨੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਵੀ ਲਈ ਸੀ ਪਰ ਪਰਸੋਂ ਸ਼ਾਮ ਨੂੰ ਉਨ੍ਹਾਂ ਨੂੰ ਸਾਫ ਤੌਰ ‘ਤੇ ਦੱਸਿਆ ਗਿਆ ਕਿ ਉਨ੍ਹਾਂ ਦੇ ਮੁੰਡੇ ਦੀ ਭਾਲ ਕੀਤੀ ਜਾ ਰਹੀ ਹੈ।

ਪਿਤਾ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੇ ਘਰ ਤੋਂ ਜੋ ਸਕੂਟੀ ਫੜੀ ਹੈ, ਉਹ ਉਨ੍ਹਾਂ ਦੀ ਆਪਣੀ ਸਕੂਟੀ ਹੈ ਤੇ ਉਸ ਦੇ ਕਾਗਜ਼ਾਤ ਵੀ ਉਨ੍ਹਾਂ ਕੋਲ ਹਨ। ਪਾਕਿਸਤਾਨ ਨਾਲ ਮੁੰਡੇ ਦੇ ਲੰਕ ਹੋਣ ਦੀ ਗੱਲ ‘ਤੇ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਦੇ ਪੁੱਤ ਦੇ ਕਿਸ ਦੇ ਨਾਲ ਲਿੰਕ ਹਨ ਜਾਂ ਕਿਸ ਨਾਲ ਨਹੀਂ, ਇਸ ਬਾਰੇ ਮੈਨੂੰ ਕੁਝ ਨਹੀਂ ਪਤਾ। ਪਿਤਾ ਨੇ ਦੱਸਿਆ ਕਿ ਮੁੰਡੇ ਦੀ ਨਸ਼ੇ ਦੀ ਵਜ੍ਹਾ ਤੋਂ ਉਨ੍ਹਾਂ ਦਾ ਘਰ ਵੀ ਸਾਢੇ ਤਿੰਨ ਲੱਖ ਰੁਪਏ ਵਿਚ ਗਿਰਵੀ ਪਿਆ ਹੈ।ਉਨ੍ਹਾਂ ਕਿਹਾ ਕਿ ਇਲਾਕੇ ਦੇ ਦੁਕਾਨਦਾਰਾਂ ਤੋਂ ਵੀ ਇਸ ਬਾਰੇ ਪੁੱਛਿਆ ਜਾ ਸਕਦਾ ਹੈ।

ਦੂਜੇ ਪਾਸੇ ਮ੍ਰਿਤਕ ਦੀਪਕ ਸਿੰਘ ਦੀ ਮਾਤਾ ਭੋਲੀ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਕੱਲ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦਾ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਕਿ ਮੇਰਾ ਮੁੰਡਾ ਦੀਪਕ ਨਸ਼ੇ ਕਰਦਾ ਸੀ ਤੇ ਪਹਿਲਾਂ ਵੀ ਉਸ ਉਪਰ NDPS ਤਹਿਤ ਮੁਕੱਦਮੇ ਦਰਜ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...