September 21, 2026, 12:17 pm
----------- Advertisement -----------
HomeNewsBreaking Newsਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

Published on

----------- Advertisement -----------

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ ਲਈ ਹੈ। ਸੁਪਰੀਮ ਕੋਰਟ ਲਈ ਪਟੀਸ਼ਨ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। 15 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੇ ਕਿਸ਼ਾਊ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ’ਚੋਂ ਪੰਜਾਬ ਨੂੰ ਬਾਹਰ ਰੱਖਿਆ ਗਿਆ ਹੈ। ਪੰਜਾਬ ਸਰਕਾਰ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭਰੋਸੇ ਵਿੱਚ ਲਏ ਬਿਨਾਂ ਹੀ ਯਮੁਨਾ ਬੇਸਿਨ ਪ੍ਰਾਜੈਕਟ ਅੱਗੇ ਵਧਾਇਆ ਜਾ ਰਿਹਾ ਹੈ। ਇਸ ਕੇਂਦਰੀ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਹੁਣ ਕਾਨੂੰਨੀ ਲੜਾਈ ਲੜਨ ਜਾ ਰਹੀ ਹੈ।

ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਅਨੁਸਾਰ ਐਡਵੋਕੇਟ ਜਨਰਲ ਦੇ ਦਫ਼ਤਰ ਨੂੰ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਜਾਣ ਵਾਲੀ ਪਟੀਸ਼ਨ ਦੇ ਖਰੜੇ ਨੂੰ ਮਨਜ਼ੂਰੀ ਦੇਣ ਲਈ ਪੱਤਰ ਲਿਖੇ ਗਏ ਹਨ। ਇਸ ਖਰੜੇ ਦੀ ਪੜਤਾਲ ਪਹਿਲਾਂ ਹੀ ਸਾਬਕਾ ਐਡਵੋਕੇਟ ਜਨਰਲ ਅਤੇ ਸੀਨੀਅਰ ਵਕੀਲ ਵੱਲੋਂ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਤੋਂ ਪਹਿਲਾਂ ਵੀ ਕੇਂਦਰ ਦੀ ਅਗਵਾਈ ਹੇਠ ਹੋਈਆਂ ਪੰਜਾਬ-ਹਰਿਆਣਾ ਦੀਆਂ ਮੀਟਿੰਗਾਂ ਵਿੱਚ ਯਮੁਨਾ ਦੇ ਪਾਣੀਆਂ ’ਤੇ ਪੰਜਾਬ ਦਾ ਹੱਕ ਜਤਾ ਚੁੱਕੇ ਹਨ। ਇਸ ਸਬੰਧੀ ਉਹ ਪ੍ਰਧਾਨ ਮੰਤਰੀ ਸਮੇਤ ਕੇਂਦਰ ਸਰਕਾਰ ਨੂੰ ਪੰਜ ਪੱਤਰ ਵੀ ਲਿਖ ਚੁੱਕੇ ਹਨ।ਕਿਸ਼ਾਊ ਪ੍ਰਾਜੈਕਟ ਯਮੁਨਾ ਦੀ ਸਹਾਇਕ ਨਦੀ ‘ਟੌਂਸ’ ਉੱਤੇ ਬਣਾਇਆ ਜਾਣਾ ਹੈ। ਇਸ ਪ੍ਰਾਜੈਕਟ ਦੀ ਸਮਰੱਥਾ 422 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਹੈ ਅਤੇ ਇਸ ਤਹਿਤ ਤਕਰੀਬਨ 97 ਹਜ਼ਾਰ ਹੈਕਟੇਅਰ ਜ਼ਮੀਨ ਦੀ ਸਿੰਜਾਈ ਕੀਤੀ ਜਾਵੇਗੀ। ਇਸ ਪ੍ਰਾਜੈਕਟ ਵਿੱਚ 1,562 ਮਿਲੀਅਨ ਘਣ ਮੀਟਰ ਪਾਣੀ ਭੰਡਾਰ ਕਰਨ ਦੀ ਸਮਰੱਥਾ ਹੋਵੇਗੀ। ਪੰਜਾਬ ਲਈ ਇਹ ਸਮਝੌਤਾ ਵੱਡਾ ਝਟਕਾ ਹੈ ਕਿਉਂਕਿ ਇਸ ਪ੍ਰਾਜੈਕਟ ਤੋਂ ਮਿਲਣ ਵਾਲੇ ਲਾਭਾਂ ਨੂੰ ਸਿਰਫ਼ ਛੇ ਭਾਈਵਾਲ ਸੂਬਿਆਂ ਵਿੱਚ ਵੰਡਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...